corona positive cases today: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਫਿਰ 141 ਕੋਰੋਨਾ ਪੀੜਤ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 118 ਮਰੀਜ਼ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 23 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਅੱਜ ਲੁਧਿਆਣਾ ‘ਚ 4 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 1-1 ਮ੍ਰਿਤਕ ਮਰੀਜ਼ ਜ਼ਿਲ੍ਹਾ ਲੁਧਿਆਣਾ, ਜਲੰਧਰ ਅਤੇ ਫ਼ਤਹਿਗੜ੍ਹ ਸਾਹਿਬ ਤੋਂ ਇਲਾਵਾ 1 ਮ੍ਰਿਤਕ ਹਰਿਆਣਾ ਸੂਬੇ ਤੋਂ ਸੀ ।
ਦੱਸਣਯੋਗ ਹੈ ਕਿ ਲ਼ੁਧਿਆਣਾ ‘ਚ ਹੁਣ ਤੱਕ 22942 ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 21135 ਮਰੀਜ਼ (ਭਾਵ 92.12 ਫੀਸਦੀ) ਠੀਕ ਹੋ ਚੁੱਕੇ ਹਨ ਜਦਕਿ 906 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਕੋਰੋਨਾ ਪੀੜਤ 3263 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ 385 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚ 460570 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 898 ਤੱਕ ਪਹੁੰਚ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਲਗਾਤਾਰ ਹੋ ਰਿਹਾ ਵਾਧਾ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਅੱਜ ਰਾਤ ਤੋਂ ਫਿਰ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੀ ਅੱਜ ਭਾਵ 1 ਦਸੰਬਰ ਤੋਂ ਗੈਰ ਜ਼ਰੂਰੀ ਗਤੀਵਿਧੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਅੱਜ ਤੋਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਖਤੀ ਨਾਲ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਹੁਕਮ 1 ਦਸੰਬਰ 2020 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਇਹ ਵੀ ਦੇਖੋ–