Next meeting between: ਨਵੀਂ ਦਿੱਲੀ : ਅੱਜ ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਮੀਟਿੰਗ ‘ਚ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਮੀਟਿੰਗ ਬੇਤਨੀਜਾ ਰਹੀ ਤੇ ਨਾਲ ਹੀ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਪਿਛਲੇ 6 ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਅੱਜ ਮੰਗਲਵਾਰ ਨੂੰ ਸਰਕਾਰ ਤੇ ਕਿਸਾਨ ਨੇਤਾਵਾਂ ਵਿਚਾਲੇ ਗੱਲਬਾਤ ਹੋਈ। ਦੁਪਹਿਰ 3 ਵਜੇ ਸ਼ੁਰੂ ਹੋਈ ਇਹ ਬੈਠਕ ਲਗਭਗ 7 ਵਜੇ ਖਤਮ ਹੋਈ। ਸਰਕਾਰ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਮੰਗਾਂ ‘ਤੇ ਅਜੇ ਵੀ ਅੜੇ ਹੋਏ ਹਨ। ਇੱਕ ਕਿਸਾਨ ਨੇਤਾ ਨੇ ਇਹ ਵੀ ਕਿਹਾ ਕਿ ਅਸੀਂ ਸਰਕਾਰ ਤੋਂ ਕੁਝ ਤਾਂ ਜ਼ਰੂਰ ਵਾਪਸ ਲਵਾਂਗੇ ਭਾਵੇਂ ਉਹ ਬੁਲੇਟ ਹੋਵੇ ਜਾਂ ਸ਼ਾਂਤੀਪੂਰਵ ਹੱਲ। ਕਿਸਾਨ ਨੇਤਾ ਚੰਦਾ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਸਾਡਾ ਅੰਦੋਲਨ ਜਾਰੀ ਰਹੇਗਾ।
ਦੂਜੇ ਪਾਸੇ ਭਾਰਤੀ ਕਿਸਾਨ ਮਹਾਸੰਘ ਦੇ ਪ੍ਰਧਾਨ ਪ੍ਰੇਮ ਸਿੰਘ ਨੇ ਕਿਹਾ ਕਿ ਅੱਜ ਦੀ ਬੈਠਕ ਚੰਗੀ ਰਹੀ। ਸਰਕਾਰ ਨਾਲ 3 ਦਸੰਬਰ ਨੂੰ ਅਗਲੀ ਬੈਠਕ ਦੌਰਾਨ ਅਸੀਂ ਉਨ੍ਹਾਂ ਨੂੰ ਸਮਝਾਵਾਂਗੇ ਕਿ ਖੇਤੀ ਕਾਨੂੰਨ ਦਾ ਕੋਈ ਵੀ ਕਿਸਾਨ ਸਮਰਥਨ ਨਹੀਂ ਕਰਦਾ। ਦਿੱਲੀ ਦੇ ਵਿਗਿਆਨ ਭਵਨ ‘ਚ ਹੋਈ ਗੱਲਬਾਤ ‘ਚ ਕੋਈ ਫੈਸਲਾ ਨਾ ਨਿਕਲਣ ਤੋਂ ਬਾਅਦ ਹੁਣ ਅਗਲੀ ਬੈਠਕ 3 ਦਸੰਬਰ ਨੂੰ ਦੁਪਹਿਰ 12 ਵਜੇ ਹੋ ਵੇਗੀ। ਅੱਜ ਦੀ ਬੈਠਕ ਨੂੰ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਾਕਾਰਾਤਮਕ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਚੰਗੀ ਰਹੀ। ਅਸੀਂ 3 ਦਸੰਬਰ ਨੂੰ ਫਿਰ ਤੋਂ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦਾ ਕੇਂਦਰ ‘ਤੇ ਭਰੋਸਾ ਨਹੀਂ ਹੈ। ਪ੍ਰਧਾਨ ਮੰਤਰੀ ਦੇ ਵਾਰਾਣਸੀ ਦੇ ਭਾਸ਼ਣ ‘ਤੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਪ੍ਰਧਾਨ ਮੰਤਰੀ ਦੀ ਨੀਤੀ ਤੇ ਨੀਅਤ ਠੀਕ ਨਹੀਂ ਹੈ ਤੇ ਕੇਂਦਰ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ। ਮੱਧ ਪ੍ਰਦੇਸ਼ ਦੇ ਕਿਸਾਨ ਨੇਤਾ ਸ਼ਿਵ ਕੁਮਾਰ ਕੱਕਾਕ ਜੀ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਫਰਮਾਨ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਕਿਸਾਨ ਨੇਤਾ ਬਹੁਤ ਸਮਝਦਾਰ ਹਨ ਤੇ ਉਹ ਜਾਣਦੇ ਹਨ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਬਹੁਤ ਨੁਕਸਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਇਹ ਕਿਸਾਨ ਅੰਦੋਲਨ ਜਨ ਅੰਦੋਲਨ ਬਣਨ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੇਂਦਰ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਸੱਤਵੇਂ ਆਸਮਾਨ ‘ਤੇ ਕਿਸਾਨਾਂ ਦਾ ਗੁੱਸਾ