Farmers invited for kheer: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਲਗਾਤਾਰ ਸੱਤਵੇਂ ਦਿਨ ਵੀ ਕਿਸਾਨ ਅੰਦੋਲਨ ਜਾਰੀ ਹੈ। ਅਜਿਹੀ ਸਥਿਤੀ ਵਿੱਚ ਕੱਲ੍ਹ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਹੋਏ ਸਨ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਖੀਰ ਖਾਣ ਦਾ ਸੱਦਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਮੰਤਰੀ ਨੂੰ ਉਥੇ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਦਰਅਸਲ, ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਇੱਕ ਦੌਰ ਆਇਆ ਜਦੋਂ ਕਿਸਾਨ ਆਗੂਆਂ ਨੇ ਮੰਤਰੀਆਂ ਦੇ ਚਾਹ ਦੇ ਸੱਦੇ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਦਰਸ਼ਨ ਵਾਲੀ ਜਗ੍ਹਾ ‘ਤੇ ਤਾਂ ਲੋਕ ਖੀਰ ਬਣਾ ਰਹੇ ਹਨ। ਕੋਈ ਵੀ ਕਿਸਾਨ ਆਗੂ ਮੰਤਰੀਆਂ ਨਾਲ ਚਾਹ ਪੀਣ ਨਹੀਂ ਗਿਆ।
ਕਿਸਾਨਾਂ ਨੇ ਖੇਤੀ ਕਾਨੂੰਨ ਵਿਰੁੱਧ ਆਪਣਾ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਸਰਕਾਰ ਇਸ ਕਾਨੂੰਨ ਨੂੰ ਵਾਪਿਸ ਨਹੀਂ ਲੈਂਦੀ। ਕਿਸਾਨ ਜਾਗਰੁਕ ਹਨ ਕਿ ਇਹ ਸੌਖਾ ਨਹੀਂ ਹੋਵੇਗਾ, ਇਸ ਲਈ ਉਹ ਇਸ ਅੰਦੋਲਨ ਲਈ ਪੂਰੀ ਤਿਆਰੀ ਨਾਲ ਆਏ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੇ ਆਪਣੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਹੈ। ਕਿਸਾਨ ਸੜਕਾਂ ‘ਤੇ ਲੰਗਰ ਵੀ ਲਗਾ ਰਹੇ ਹਨ। 3 ਦਸੰਬਰ ਨੂੰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਗੱਲਬਾਤ ਦਾ ਅਗਲਾ ਦੌਰ ਚੱਲੇਗਾ। ਹਾਲਾਂਕਿ, ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਦੇਖੋ : ਕਾਂਗਰਸੀ ਆਗੂ ਨਹੀਂ, ਕਿਸਾਨ ਦੀ ਧੀ ਵਜੋਂ ਕਿਸਾਨ ਧਰਨੇ ‘ਚ ਹੋਈ ਸ਼ਾਮਲ – Satwinder Bitti