Farmer leader Rakesh Tikait says: ਕਿਸਾਨ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਨੂੰ ਲੈ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ । ਕਿਸਾਨਾਂ ਨੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਮੰਨਣ ਦੀ ਅਪੀਲ ਕੀਤੀ ਹੈ । ਉੱਥੇ ਹੀ, ਕਿਸਾਨ ਲਹਿਰ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਆ ਰਹੇ ਕਿਸਾਨਾਂ ਦੇ ਸਮੂਹ ਦੇ ਕਾਰਨ ਦਿੱਲੀ-ਐਨਸੀਆਰ ਦਾ ਟ੍ਰੈਫਿਕ ਸਿਸਟਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ । ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਸੜਕਾਂ ‘ਤੇ ਬੈਰੀਕੇਡ ਲਗਾ ਕੇ ਸੁਰੱਖਿਆ ਵਧਾ ਦਿੱਤੀ ਹੈ ।
ਇਸ ਦੌਰਾਨ ਸਰਕਾਰ ਨਾਲ ਗੱਲਬਾਤ ਲਈ ਵਿਗਿਆਨ ਭਵਨ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹੋ ਜਾਂ ਉਸ ਵਿੱਚ ਸੋਧ ਕਰਵਾਉਣ ਦੇ ਸਵਾਲ ‘ਤੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਮਾਮਲਾ ਅੱਜ ਬਣੇਗਾ ਤੇ ਸਾਰੇ ਕੰਮ ਹੋ ਜਾਣਗੇ, ਅੱਜ ਕਾਨੂੰਨੀ ਵਾਪਸੀ ਹੋਵੇਗੀ ਅਤੇ ਕਿਸਾਨ ਵੀ ਆਪਣੇ ਘਰਾਂ ਨੂੰ ਜਾਣਗੇ । ਇਸ ਰੋਂ ਅੱਗੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਗੱਲਬਾਤ ਸਾਰਥਕ ਹੋਵੇਗੀ । ਜੇ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਕਿਸਾਨ ਦਿੱਲੀ ਵਿੱਚ ਆਯੋਜਿਤ ਗਣਤੰਤਰ ਦਿਵਸ ਦੀ ਪਰੇਡ ਵਿੱਚ ਹਿੱਸਾ ਲੈਣਗੇ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਸਰਕਾਰ ਵੱਲੋਂ ਇਸ ਅੰਦੋਲਨ ਨੂੰ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਵਿੱਚ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਜਾਰੀ ਹੈ । ਇਹ ਉਮੀਦ ਕੀਤੀ ਜਾਂਦੀ ਹੈ ਕਿ ਐਮਐਸਪੀ ਤੇ ਜੋ ਸੰਕਟ ਪੈਦਾ ਹੋ ਰਿਹਾ ਹੈ ਉਸ ਦਾ ਹੱਲ ਹੋ ਸਕਦਾ ਹੈ । ਜ਼ਿਕਰਯੋਗ ਹੈ ਕਿ ਕਿਸਾਨ ਪਿੱਛਲੇ 9 ਦਿਨਾਂ ਤੋਂ ਖੇਤੀਬਾੜੀ ਕਾਨੂੰਨ ਦੇ ਵਿਰੁੱਧ ਦਿੱਲੀ ਸਰਹੱਦ ‘ਤੇ ਡੇਰਾ ਲਗਾ ਕੇ ਬੈਠੇ ਹਨ।
ਇਹ ਵੀ ਦੇਖੋ: ਕੁੰਡਲੀ ਬਾਰਡਰ ‘ਤੇ ਕਿਸਾਨਾਂ ਦੇ ਵਿਚਾਲੋਂ ਖਾਸ ਰਿਪੋਰਟ ਦੇਖੋ ਕੀ ਐ ਮੌਕੇ ਦੇ ਤਾਜ਼ਾ ਹਾਲਾਤ…