captain amarinder singh financial help: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ।
ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਿਰ ਕੀਤਾ ਹੈ। ਸੋਸ਼ਲ ਮੀਡੀਆ ਦੇ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ ਕਿ ਦਿੱਲੀ ਧਰਨੇ ‘ਚ ਸ਼ਾਮਿਲ ਮਾਨਸਾ ਤੋਂ ਗੁਰਜੰਟ ਸਿੰਘ ਅਤੇ ਮੋਗਾ ਤੋਂ ਗੁਰਬਚਨ ਸਿੰਘ ਦੀ ਮੌਤ ਦੀ ਖ਼ਬਰ ਨਾਲ ਮਨ ਨੂੰ ਦੁੱਖ ਪਹੁੰਚਿਆ ਹੈ। ਸਰਕਾਰ ਵੱਲੋਂ ਇਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਅਤੇ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਮੇਰੀਆਂ ਅਰਦਾਸਾਂ ਵਿਛੜੀਆਂ ਰੂਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ।” ਇਸ ਤੋਂ ਪਹਿਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਬਾਰੇ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰ ਨਾਲ ਅਗਲੇ ਦੌਰ ਦੀ ਮੀਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਹਨ।
ਇਹ ਵੀ ਦੇਖੋ : ਬੀਰ ਸਿੰਘ ਨੂੰ ਮਿਲੇ ਸੀ ਕਿਸਾਨ ਅੰਦੋਲਨ ਖ਼ਰਾਬ ਕਰਨ ਵਾਲੇ, ਅੱਗੇ ਲਾ ਕੇ ਭਜਾਏ