Farmer protest the great khali :ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। WWE ਰੈਸਲਰ ਦਿ ਗ੍ਰੇਟ ਖਲੀ ਨੇ ਵੀ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਦਿ ਗ੍ਰੇਟ ਖਲੀ ਨੇ ਕਿਹਾ ਕਿ ਕਿਸਾਨ ਕੋਈ ਅੱਤਵਾਦੀ ਨਹੀਂ ਹਨ। ਖਲੀ ਦਾ ਕਹਿਣਾ ਹੈ ਕਿ ਜੇਕਰ ਦੋ ਦਿਨਾਂ ਵਿੱਚ ਕਿਸਾਨਾਂ ਦੀਆ ਮੰਗਾਂ ਨਾ ਮੰਨੀਆ ਤਾਂ ਉਹ ਖ਼ੁਦ ਦਿੱਲੀ ਦੇ ਧਰਨੇ ਵਿੱਚ ਸ਼ਾਮਿਲ ਹੋਣਗੇ।
ਤੁਹਾਨੂੰ ਦੱਸ ਦੇਈਏ ਕਿ ਖਲੀ ਤੋਂ ਪਹਿਲਾਂ ਵੀ ਸਪੋਰਟਸ ਜਗਤ ਦੇ ਕਈ ਵੱਡੇ ਨਾਮ, ਮਿਊਜ਼ਿਕ ਇੰਡਸਟਰੀ, ਫਿਲਮ ਇੰਡਸਟਰੀ ਨਾਲ ਜੁੜੇ ਲੋਕ ਕਿਸਾਨਾਂ ਦੇ ਹੱਕ ‘ਚ ਅੱਗੇ ਆ ਚੁੱਕੇ ਹਨ। ਪੰਜਾਬ ਦੇ ਕਈ ਵੱਡੇ ਸਿਤਾਰਿਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਖਲੀ ਤੋਂ ਪਹਿਲਾਂ ਹਰਭਜਨ ਸਿੰਘ, ਵਿਜੇਂਦਰ ਸਿੰਘ, ਬਜਰੰਗ ਪੁਨੀਆ ਸਮੇਤ ਕਿ ਮਹਾਨ ਖਿਡਾਰੀ ਕਿਸਾਨਾਂ ਦੇ ਹੱਕ ‘ਚ ਆਪਣਾ ਸਮਰਥਨ ਜ਼ਾਹਿਰ ਕਰ ਚੁੱਕੇ ਹਨ।
ਇਹ ਵੀ ਦੇਖੋ : ਕਿਸਾਨਾਂ ਨੇ ਸੰਭਾਲਿਆ ਦਿੱਲੀ ਦਾ ਮੋਰਚਾ ਤੇ ਅੋਰਤਾਂ ਨੇ ਸੰਭਾਲੀ ਘਰ ਦੀ ਕਬੀਲਦਾਰੀ ਤੇ ਖੇਤਾਂ ਦੀ ਕਮਾਨ