Navjot sidhus reaction : ਇੱਕ ਪਾਸੇ ਜਿੱਥੇ ਦਿੱਲੀ ਵਿਖੇ ਵਿਗਿਆਨ ਭਵਨ ਵਿੱਚ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਚੱਲ ਰਹੀ ਹੈ, ਦੂਜੇ ਪਾਸੇ ਕਾਂਗਰਸੀ ਆਗੂ ਟਵਿਟਰ ਰਾਹੀਂ ਲਗਾਤਾਰ ਸੰਦੇਸ਼ ਭੇਜ ਰਹੇ ਹਨ,ਅਤੇ ਇਹ ਕਹਿਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ਕਾਨੂੰਨ ਨੂੰ ਵਾਪਿਸ ਲੈਣ ਤੋਂ ਇਲਾਵਾ, ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਹੈ।
ਦਰਅਸਲ, ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ। “ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਕਰਨਾ ਭਾਰਤ ਅਤੇ ਇਸ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ।” ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੇ ਇਸ ਟਵੀਟ ਨੂੰ ਮੁੜ ਟਵੀਟ ਕਰਦਿਆਂ ਲਿਖਿਆ, “ਇਸ ਬਾਰੇ ਕੋਈ ਸਮਝੌਤਾ ਨਹੀਂ।” ਜ਼ਿਕਰਯੋਗ ਹੈ ਕਿ 8 ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਅਜੇ ਵੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਦਿੱਲੀ -ਯੂਪੀ ਦੇ ਬਾਰਡਰ ‘ਤੇ ਹੁਣ ਵੱਖ-ਵੱਖ ਇਲਾਕਿਆਂ ਤੋਂ ਆਏ ਕਿਸਾਨਾਂ ਦੀ ਗਿਣਤੀ ਵੱਧ ਰਹੀ ਹੈ। ਪਹਿਲਾਂ, ਜਿੱਥੇ ਪ੍ਰਦਰਸ਼ਨਕਾਰੀ ਕਿਸਾਨ ਦਿੱਲੀ-ਹਰਿਆਣਾ ਦੀ ਟਿਕਰੀ ਅਤੇ ਸਿੰਘੂ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ, ਹੁਣ ਵੱਡੀ ਗਿਣਤੀ ਵਿੱਚ ਕਿਸਾਨ ਯੂਪੀ ਦੀ ਗਾਜ਼ੀਆਬਾਦ ਸਰਹੱਦ ‘ਤੇ ਵੀ ਡਟੇ ਹੋਏ ਹਨ।
ਇਹ ਵੀ ਦੇਖੋ : ਮੀਟਿੰਗ ਤੋਂ ਪਹਿਲਾ ਪੁਲਿਸ ਹਰਕਤ ਚ, ਨਿਹੰਗਾਂ ਨੇ ਦਿੱਲੀ ਬਾਰਡਰ ‘ਤੇ ਗੱਡੇ ਮੋਰਚੇ