India vs Australia 1st T20 : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ -20 ਸੀਰੀਜ਼ ਦਾ ਪਹਿਲਾ ਮੈਚ ਕੈਨਬਰਾ ਦੇ ਮੈਨੂਕਾ ਓਵਲ ਮੈਦਾਨ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਟੀਮ ਇੰਡੀਆ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਹਨ ਅਤੇ ਆਸਟ੍ਰੇਲੀਆ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ ਹੈ। ਕੇਐਲ ਰਾਹੁਲ ਨੇ ਟੀਮ ਇੰਡੀਆ ਲਈ ਸਭ ਤੋਂ ਵੱਧ 51 ਦੌੜਾਂ ਬਣਾਈਆਂ ਜਦਕਿ ਰਵਿੰਦਰ ਜਡੇਜਾ ਨੇ 44 ਦੌੜਾਂ ਬਣਾਈਆਂ ਹਨ। ਆਸਟ੍ਰੇਲੀਆ ਲਈ ਹੈਨਰੀਕਸ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ ਹਨ। ਮਿਸ਼ੇਲ ਸਟਾਰਕ ਨੇ 2 ਵਿਕਟਾਂ, ਐਡਮ ਜ਼ੈਂਪਾ ਅਤੇ ਮਿਸ਼ੇਲ ਸਵੈਪਸਨ ਨੇ 1-1 ਵਿਕਟ ਲਏ ਹਨ।
ਜਦਕਿ ਆਸਟ੍ਰੇਲੀਆ ਨੇ ਵਨਡੇ ਸੀਰੀਜ਼ 2-1 ਨਾਲ ਆਪਣੇ ਨਾਮ ਕਰ ਲਈ ਹੈ। ਪਹਿਲੇ ਦੋ ਮੈਚ ਜਿੱਤਣ ਤੋਂ ਬਾਅਦ, ਆਸਟ੍ਰੇਲੀਆ ਮੈਨੂਕਾ ਓਵਲ ਮੈਦਾਨ ‘ਤੇ ਖੇਡੇ ਗਏ ਤੀਜੇ ਵਨਡੇ ਮੈਚ ਵਿੱਚ ਹਾਰ ਗਿਆ ਸੀ। ਭਾਰਤ ਨੇ ਆਸਟ੍ਰੇਲੀਆ ਨੂੰ 13 ਦੌੜਾਂ ਨਾਲ ਹਰਾਇਆ ਸੀ ਅਤੇ ਇਸ ਜਿੱਤ ਨਾਲ ਟੀਮ ਦਾ ਵਿਸ਼ਵਾਸ ਵੀ ਵਧਿਆ ਹੋਵੇਗਾ। ਆਸਟ੍ਰੇਲੀਆ ਵਿੱਚ ਹਾਲਾਂਕਿ, ਭਾਰਤ ਦਾ ਟੀ -20 ਰਿਕਾਰਡ ਚੰਗਾ ਹੈ। ਭਾਰਤ ਨੇ ਆਸਟ੍ਰੇਲੀਆ ਵਿੱਚ ਹੁਣ ਤਕ ਨੌਂ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਭਾਰਤ ਨੇ ਪੰਜ ਮੈਚ ਜਿੱਤੇ ਹਨ। ਜਦਕਿ ਆਸਟ੍ਰੇਲੀਆ ਨੇ ਤਿੰਨ ਮੈਚ ਜਿੱਤੇ ਹਨ, ਜਦੋਂਕਿ ਇੱਕ ਮੈਚ ਦਾ ਨਤੀਜਾ ਨਹੀਂ ਆਇਆ ਸੀ। ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਆਸਟ੍ਰੇਲੀਆ ਵਿੱਚ ਕਦੇ ਵੀ ਟੀ -20 ਲੜੀ ਨਹੀਂ ਹਾਰਿਆ।