farmers meeting 9 december: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ 9ਵੇਂ ਦਿਨ ਵੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 5ਵੇਂ ਦੌਰ ਦੀ ਗੱਲਬਾਤ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਹੋਈ ਜਿਸ ਦਾ ਕੋਈ ਸਿੱਟਾ ਨਹੀਂ ਨਿਕਲਿਆ। ਕੇਂਦਰ ਨੇ ਇੱਕ ਹੋਰ ਮੀਟਿੰਗ ਸੱਦੀ ਹੈ। 6ਵੇਂ ਦੌਰ ਦੀ ਗੱਲਬਾਤ 9 ਦਸੰਬਰ ਨੂੰ ਹੋਵੇਗੀ ਯਾਨੀ ਕਿ ਬੁੱਧਵਾਰ ਨੂੰ ਕਿਸਾਨਾਂ ਨਾਲ ਫਿਰ ਗੱਲ ਕਰੇਗੀ।
ਅੱਜ ਦੀ ਮੀਟਿੰਗ ‘ਚ ਤਿੰਨੋਂ ਕਾਨੂੰਨਾਂ ਦੀ ਵਾਪਸੀ ਲਈ ਕਿਸਾਨ Yes or No ਦੀਆਂ ਤੱਖਤੀਆਂ ਟੇਬਲ ‘ਤੇ ਲੈ ਕੇ ਬੈਠੇ ਰਹੇ। ਕਿਸਾਨ ਆਗੂ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ।
ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਵੇ ਅਤੇ ਖੇਤੀ ਉਤਪਾਦਾਂ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਯਕੀਨੀ ਬਣਾਇਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਐਮਐਸਪੀ ਸਬੰਧੀ ਵੀ ਗਰੰਟੀ ਕਾਨੂੰਨ ਤੋਂ ਘੱਟ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਬਹੁਤ ਕੁੱਝ ਕਰਨਾ ਪਏਗਾ। ਕਿਸਾਨ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਅਤੇ ਐਮਐਸਪੀ ਲਈ ਗਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।
ਇਹ ਵੀ ਪੜ੍ਹੋ: ਮੀਟਿੰਗ ‘ਤੇ ਸਭ ਦੀਆ ਨਜਰਾਂ, ਕਿਸਾਨ ਆਗੂਆਂ ਨੇ ਕਿਹਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਵੇ ਸਰਕਾਰ