ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਦਸਤਕ ਦਿੰਦਿਆਂ ਸਾਰ ਹੀ ਤੜਥੱਲੀ ਮਚਾ ਦਿੱਤੀ ਹੈ। ਇਸਦਾ ਜਿਆਦਾ ਅਸਰ ਲੁਧਿਆਣਾ ਜ਼ਿਲ੍ਹੇ ‘ਚ ਦੇਖਣ ਨੂੰ ਮਿਲ ਰਹੀ ਹੈ। ਇੱਥੇ ਹਰ ਰੋਜ਼ ਲਗਾਤਾਰ ਵੱਡੀ ਗਿਣਤੀ ‘ਚ ਪਾਜ਼ੀਟਿਵ ਮਰੀਜ਼ ਸਾਹਮਣੇ ਆ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਦਕਿ ਚਿੰਤਾ ਦਾ ਵਿਸ਼ਾ ਇਹ ਵੀ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਦਰ ਵੀ ਘੱਟ ਹੈ ਅਤੇ ਇਸ ਦੇ ਉਲਟ ਮੌਤ ਦਰ ਕਾਫੀ ਵੱਧ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਜ਼ਿਲ੍ਹੇ ‘ਚ 104 ਕੋਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਲੁਧਿਆਣਾ ਨਾਲ ਸਬੰਧਿਤ 77 ਮਰੀਜ਼ ਜਦਕਿ ਬਾਕੀ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ 27 ਮਰੀਜ਼ ਸ਼ਾਮਿਲ ਹਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 5 ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ 2 ਮਿ੍ਤਕ ਮਰੀਜ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 1-1 ਮਿ੍ਤਕ ਮਰੀਜ਼ ਜ਼ਿਲ੍ਹਾ ਜਲੰਧਰ ਅਤੇ ਪਟਿਆਲਾ ਤੋਂ ਇਲਾਵਾ 1 ਮਿ੍ਤਕ ਮਰੀਜ਼ ਉਤਰ ਪ੍ਰਦੇਸ਼ ਰਾਜ ਨਾਲ ਸਬੰਧ ਰੱਖਦਾ ਸੀ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੋਰੋਨਾ ਨਾਲ ਪੀੜਤ 915 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਖ 23338 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 21538 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ 882 ਸਰਗਰਮ ਮਾਮਲੇ ਹਨ ਜਦਕਿ 6 ਮਰੀਜ਼ ਵੈਂਟੀਲੇਟਰ ‘ਤੇ ਹਨ, ਜਿਨ੍ਹਾਂ ‘ਚੋਂ 1 ਲੁਧਿਆਣਾ ਦਾ ਹੈ।
ਇਹ ਵੀ ਦੇਖੋ–