Akhilesh yadav supports farmers protest: ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਕਾਫੀ ਵਧਿਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 9 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਈ ਸੰਸਥਾਵਾਂ ਦਾ ਸਮਰਥਨ ਮਿਲ ਰਿਹਾ ਹੈ। ਹੁਣ ਇਸ ਕੜੀ ਕਈ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ।
ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਸਮੇਤ ਕਈ ਰਾਜਾਂ ਦੇ ਕਿਸਾਨ ਸੰਗਠਨ ਸ਼ਾਮਿਲ ਹਨ। ਹੁਣ ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਪਾ ਸੁਪਰੀਮੋ ਅਖਿਲੇਸ਼ ਯਾਦਵ ਨੇ ਬੀਜੇਪੀ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਲੋਕਾਂ ਨੂੰ ਕਿਸਾਨ ਯਾਤਰਾ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਅਖਿਲੇਸ਼ ਦੀ ਕੰਨੋਜ ਕਿਸਾਨ ਯਾਤਰਾ ਤੋਂ ਪਹਿਲਾਂ ਪਾਰਟੀ ਦਫ਼ਤਰ ਦੇ ਆਸ ਪਾਸ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਸੋਮਵਾਰ ਨੂੰ ਟਵੀਟ ਕੀਤਾ, “ਕਦਮ ਕਦਮ ਵਧਾਏ ਜਾ, ਦੰਬ (ਹੰਕਾਰ) ਕਾ ਸਿਰ ਝੁਕਾਏ ਜਾ … ਯੇ ਜੰਗ ਹੈ ਜ਼ਮੀਨ ਕੀ, ਆਪਣੀ ਜਾਨ ਵੀ ਲਗਾਏ ਜਾ। ਕਿਸਾਨ ਯਾਤਰਾ ‘ਚ ਸ਼ਾਮਿਲ ਹੋਵੋ।”
ਇਹ ਵੀ ਦੇਖੋ : Yaar Jigree Kasooti Degree ਵਾਲੇ ਪਹੁੰਚੇ ਕਿਸਾਨ ਅੰਦੋਲਨ ਚ, Modi ਸਰਕਾਰ ਦੇ ਕੱਢੇ ਵੱਟ