Agra Metro project: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਮੈਟਰੋ ਸੇਵਾਵਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ । ਆਗਰਾ ਦੇ 15ਵੇਂ ਕੋਰ ਪੀਏਸੀ ਪਰੇਡ ਗ੍ਰਾਊਂਡ ਵਿੱਚ ਇਹ ਆਯੋਜਨ ਕੀਤਾ ਗਿਆ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਮਕਾਨ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਸਣੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਆਂ ਨੇ ਸ਼ਿਰਕਤ ਕੀਤੀ ।
ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਗਰਾ ਕੋਲ ਬਹੁਤ ਪੁਰਾਣੀ ਪਛਾਣ ਤਾਂ ਹਮੇਸ਼ਾਂ ਹੀ ਰਹੀ ਹੈ । ਹੁਣ ਇਸ ਵਿੱਚ ਆਧੁਨਿਕਤਾ ਦਾ ਇੱਕ ਨਵਾਂ ਪਹਿਲੂ ਜੋੜਿਆ ਜਾ ਰਿਹਾ ਹੈ। ਸੈਂਕੜੇ ਸਾਲਾਂ ਦੇ ਇਤਿਹਾਸ ਦੇ ਨਾਲ ਇਹ ਸ਼ਹਿਰ ਹੁਣ 21ਵੀਂ ਸਦੀ ਦੇ ਨਾਲ ਅੱਗੇ ਵਧਣ ਲਈ ਤਿਆਰ ਹੋ ਰਿਹਾ ਹੈ। ਆਗਰਾ ਮੈਟਰੋ ਰੇਲ ਪ੍ਰਾਜੈਕਟ ਦੇ ਨਿਰਮਾਣ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਅਤੇ ਆਧੁਨਿਕ ਸੰਪਰਕ ਮਿਲਣ ਕਾਰਨ ਪੱਛਮੀ ਉੱਤਰ ਪ੍ਰਦੇਸ਼ ਦੀ ਸ਼ਕਤੀ ਦਾ ਸਮਰਥਨ ਹੋਰ ਵੱਧ ਰਿਹਾ ਹੈ।
ਇਸ ਤੋਂ ਅੱਗੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਇਨਫਰਾ ਸੈਕਟਰ ਦੀ ਇੱਕ ਵੱਡੀ ਸਮੱਸਿਆ ਹਮੇਸ਼ਾਂ ਇਹ ਰਹੀ ਸੀ ਕਿ ਨਵੇਂ ਪ੍ਰਾਜੈਕਟਾਂ ਦੀ ਘੋਸ਼ਣਾ ਤਾਂ ਹੋ ਜਾਣੀ ਸੀ, ਪਰ ਉਸਦੇ ਲਈ ਪੈਸਾ ਕਿਥੋਂ ਆਵੇਗਾ, ਇਸ ਵੱਲ ਬਹੁਤਾ ਧਿਆਨ ਨਹੀਂ ਦਿੱਤਾ ਜਾਂਦਾ ਸੀ । ਸਾਡੀ ਸਰਕਾਰ ਨੇ ਨਵੇਂ ਪ੍ਰਾਜੈਕਟਾਂ ਲਈ ਲੋੜੀਂਦੇ ਫੰਡਾਂ ਦੀ ਉਡੀਕ ਵਿੱਚ ਵੀ ਧਿਆਨ ਕੇਂਦਰਤ ਕੀਤਾ ਹੈ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਸ਼ਟਰੀ ਬੁਨਿਆਦੀ ਢਾਂਚਾ ਪਾਈਪਲਾਈਨ ਪ੍ਰਾਜੈਕਟ ਤਹਿਤ 100 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕਰਨ ਦੀ ਤਿਆਰੀ ਹੈ । ਮਲਟੀ-ਮਾਡਲ ਕੁਨੈਕਟੀਵਿਟੀ ਇਨਫਰਾਸਟਰੱਕਚਰ ਮਾਸਟਰ ਪਲਾਨ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਕੋਸ਼ਿਸ਼ ਹੈ ਕਿ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੂਰੀ ਦੁਨੀਆ ਤੋਂ ਨਿਵੇਸ਼ ਨੂੰ ਆਕਰਸ਼ਿਤ ਕੀਤਾ ਜਾਵੇ।
ਇਹ ਵੀ ਦੇਖੋ: ਕਿਸਾਨਾਂ ਤੋਂ ਸੁਣੋ- ਭਾਰਤ ਬੰਦ ਸਮੇਂ ਕੀ ਕੁੱਝ ਖੁੱਲ੍ਹੇਗਾ, ਕਿੰਨੇ ਵਜੇ ਤੱਕ ਹੋਵੇਗਾ ਬੰਦ