PM Modi extended birthday wishes: ਖੇਤੀਬਾੜੀ ਕਾਨੂੰਨਾਂ ਖਿਲਾਫ ਅੱਜ ਭਾਰਤ ਬੰਦ ਹੈ । ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਅੱਜ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ ਹੈ । ਪ੍ਰਕਾਸ਼ ਬਾਦਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ । ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਬਾਦਲ ਨੂੰ ਵਧਾਈ ਲਈ ਫੋਨ ਕੀਤਾ ਹੈ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ । ਉਹ ਲੰਬੇ ਸਮੇਂ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ । ਪ੍ਰਕਾਸ਼ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਲੰਬੇ ਸਮੇਂ ਤੱਕ ਭਾਜਪਾ ਦੀ ਸਹਿਯੋਗੀ ਰਹੀ ਹੈ । ਹਾਲ ਹੀ ਵਿੱਚ ਜਦੋਂ ਸੰਸਦ ਤੋਂ ਤਿੰਨ ਖੇਤੀਬਾੜੀ ਕਾਨੂੰਨ ਪਾਸ ਕੀਤੇ ਗਏ ਤਾਂ ਅਕਾਲੀ ਦਲ ਨੇ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ । ਇਥੋਂ ਤੱਕ ਕਿ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਨੇ ਵੀ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵੀ ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕੇ ਕੇ ਜਨਮਦਿਨ ਦੀ ਵਧਾਈ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ‘ਤੇ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ। ਇਸ ਪੱਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਐਮਰਜੈਂਸੀ ਵਰਗੇ ਸ਼ਬਦਾਂ ਦਾ ਹਵਾਲਾ ਦੇ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਟਕਰਾਅ ਖ਼ਤਮ ਕਰਨ ਦੀ ਗੱਲ ਕਹੀ ਸੀ । ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਸੀ ਕਿ ਸੰਵਾਦ, ਹੱਲ ਅਤੇ ਸਹਿਮਤੀ ਲੋਕਤੰਤਰ ਦੀ ਬੁਨਿਆਦ ਹਨ । ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਅਵਾਰਡ ਵੀ ਵਾਪਸ ਕਰ ਦਿੱਤਾ ਹੈ ।
ਇਹ ਵੀ ਦੇਖੋ: 13ਵੇਂ ਦਿਨ ਟੁੱਟੇ ਦਿੱਲੀ ਬਾਰਡਰ ‘ਤੇ ਇਕੱਠੇ ਦੇ ਰਿਕਾਰਡ, ਸਟੇਜ਼ ਤੋਂ ਸੁਣੋ ਜੋਸ਼ੀਲੇ ਭਾਸ਼ਣ…