Farmers protest delhi traffic police: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 14 ਵੇਂ ਦਿਨ ਵੀ ਜਾਰੀ ਹੈ। ਵਿਰੋਧ ਕਾਰਨ ਕਈ ਸੜਕਾਂ ਬੰਦ ਹਨ, ਕੁੱਝ ਥਾਵਾਂ ‘ਤੇ ਟ੍ਰੈਫਿਕ ਵੀ ਮੋੜ ਦਿੱਤੀ ਗਈ ਹੈ।
ਅੱਗੇ ਪੜ੍ਹੋ ਪੂਰੀ ਜਾਣਕਰੀ- ਦਿੱਲੀ ਟ੍ਰੈਫਿਕ ਪੁਲਿਸ ਨੇ ਕਿਸਾਨ ਅੰਦੋਲਨ ਦੇ ਸੰਬੰਧ ਵਿੱਚ ਇੱਕ ਅਡਵਾਇਜਰੀ ਜਾਰੀ ਕੀਤੀ ਹੈ, ਅੱਜ ਸਿੰਘੂ ਸਰਹੱਦ, ਅਚੰਡੀ ਸਰਹੱਦ, ਪੀਆਓ ਮਨਿਆਰੀ ਸਰਹੱਦ ਅਤੇ ਮੰਗੇਸ਼ ਬਾਰਡਰ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਹਨ। NH-44 ਵੀ ਦੋਵਾਂ ਪਾਸਿਆਂ ਤੋਂ ਬੰਦ ਰਹੇਗਾ। ਜਿਹੜੇ ਲੋਕ ਇਨ੍ਹਾਂ ਖੇਤਰਾਂ ਵਿੱਚੋਂ ਲੰਘਣ ਜਾ ਰਹੇ ਹਨ ਉਨ੍ਹਾਂ ਨੂੰ ਵਿਕਲਪਿਕ ਰਸਤੇ ਰਾਹੀਂ ਆਉਣ ਦੀ ਸਲਾਹ ਦਿੱਤੀ ਗਈ ਹੈ।
ਇਸਦੇ ਨਾਲ ਹੀ ਪੁਲਿਸ ਨੇ ਕੋਰੋਨਾ ਵਾਇਰਸ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ। ਪੁਲਿਸ ਨੇ ਆਪਣੇ ਅਧਿਕਾਰਤ ਟਵਿੱਟਰ ਪੇਜ ਤੋਂ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਉਣ ਅਤੇ ਹੱਥਾਂ ਨੂੰ ਸਾਫ ਕਰਨ ਲਈ ਕਿਹਾ ਹੈ। ਕਿਸਾਨ ਸੰਗਠਨਾਂ ਵੱਲੋਂ ਮੰਗਲਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਬੁਲਾਇਆ ਗਿਆ ਸੀ ਜੋ ਸ਼ਾਂਤਮਈ ਰਿਹਾ ਅਤੇ ਇਸ ਦਾ ਦੇਸ਼ ਵਿਆਪੀ ਪ੍ਰਭਾਵ ਦੇਖਣ ਨੂੰ ਮਿਲਿਆ। ਮੰਗਲਵਾਰ ਦੀ ਦੇਰ ਰਾਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 13 ਕਿਸਾਨ ਨੇਤਾਵਾਂ ਦੀ ਮੁਲਾਕਾਤ ਬੇਸਿੱਟਾ ਰਹੀ। ਅਚਾਨਕ ਬੁਲਾਈ ਗਈ ਬੈਠਕ ਵਿੱਚ ਇੱਕ ਹੱਲ ਦੀ ਉਮੀਦ ਕੀਤੀ ਜਾ ਰਹੀ ਸੀ। ਪਰ ਕਿਸਾਨ ਆਗੂ ਆਪਣੀਆਂ ਮੰਗਾਂ ਤੋਂ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਦੂਜੇ ਪਾਸੇ, ਸਰਕਾਰ ਨੇ ਵੀ ਆਪਣਾ ਇਰਾਦਾ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਵਾਪਿਸ ਨਹੀਂ ਕੀਤੇ ਜਾਣਗੇ।
ਇਹ ਵੀ ਦੇਖੋ : ਅਮਿਤ ਸ਼ਾਹ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਨਾਲ ਖ਼ਾਸ ਗੱਲ ਬਾਤ