Married girlfriend refused : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਇੱਕ ਨੌਜਵਾਨ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪ੍ਰੇਮਿਕਾ ਦਾ ਕਸੂਰ ਇਹ ਸੀ ਕਿ ਉਸਨੇ ਨੌਜਵਾਨ ਦੇ ਇਸ਼ਾਰੇ ‘ਤੇ ਮਿਲਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਨਾਰਾਜ਼ ਹੋ ਕੇ ਨੌਜਵਾਨ ਨੇ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ ਇੱਚ ਨਾਲ ਮਾਰ ਕੇ ਸਿਰ ਬੁਰੀ ਤਰ੍ਹਾਂ ਕੁਚਲ ਦਿੱਤਾ। ਸਦਰ ਥਾਣੇ ਦੀ ਪੁਲਿਸ ਨੇ ਬੁੱਧਵਾਰ ਸਵੇਰੇ ਸਥਾਨਕ ਮਜੀਠਾ ਰੋਡ ‘ਤੇ ਸਥਿਤ ਪਾਸ਼ ਖੇਤਰ ਰਿਸ਼ੀ ਵਿਹਾਰ ਤੋਂ ਲੜਕੀ ਦੀ ਲਾਸ਼ ਬਰਾਮਦ ਕੀਤੀ। ਦੋਸ਼ੀ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਚੌਕੀ ਮਾਈ ਭਾਗੋ ਦੇ ਇੰਚਾਰਜ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਪ੍ਰੇਮ ਸੰਬੰਧ ਦਾ ਖੁਲਾਸਾ ਹੋਇਆ ਹੈ। ਮ੍ਰਿਤਕ ਚਰਨ ਕੌਰ ਪਹਿਲਾਂ ਹੀ ਸ਼ਾਦੀਸ਼ੁਦਾ ਸੀ, ਪਰ ਉਸ ਦਾ ਦੋਸ਼ੀ ਸੁਖਵਿੰਦਰ ਸਿੰਘ ਨਾਲ ਪ੍ਰੇਮ ਸੰਬੰਧ ਸੀ। ਸੁਖਵਿੰਦਰ ਉਸ ਨੂੰ ਅਕਸਰ ਫੋਨ ਕਰਦਾ ਸੀ, ਪਰ ਇਸ ਵਾਰ ਉਸਨੇ ਮਿਲਣ ਤੋਂ ਇਨਕਾਰ ਕਰ ਦਿੱਤਾ। ਇਹ ਵੀ ਸ਼ੰਕਾ ਦਰਸਾਈ ਜਾ ਰਹੀ ਹੈ ਕਿ ਦੋਸ਼ੀ ਨੇ ਇਕਤਰਫਾ ਇਸ਼ਕ ‘ਚ ਗੁਆਂਢਣ ਦੀ ਹੱਤਿਆ ਕਰ ਦਿੱਤੀ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਤੀ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਚਰਨ ਕੌਰ ਸਵੇਰੇ ਤੜਕੇ ਘਰੋਂ ਚਲੀ ਗਈ ਸੀ, ਪਰ ਉਹ ਰਾਤ ਤੱਕ ਵਾਪਸ ਨਹੀਂ ਪਰਤੀ। ਭਾਲ ਕਰਨ ਤੋਂ ਬਾਅਦ ਵੀ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਸਵੇਰੇ, ਪੁਲਿਸ ਨੂੰ ਇੱਕ ਫੋਨ ਆਇਆ ਕਿ ਉਸਦੀ ਮ੍ਰਿਤਕ ਦੇਹ ਨੂੰ ਰਿਸ਼ੀ ਵਿਹਾਰ ਵਿਖੇ ਖਾਲੀ ਪਲਾਟ ਤੋਂ ਬਰਾਮਦ ਹੋਇਆ ਹੈ। ਉਸ ਦੇ ਸਿਰ ‘ਤੇ ਡੂੰਘੇ ਜ਼ਖ਼ਮ ਸਨ। ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪਤੀ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੇ ਪੁੱਛਗਿੱਛ ‘ਚ ਇਹ ਵੀ ਕਬੂਲ ਕੀਤਾ ਹੈ ਕਿ ਉਸਨੇ ਇਹ ਜੁਰਮ ਕੀਤਾ ਸੀ, ਕਿਉਂਕਿ ਚਰਨ ਨੇ ਉਸਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।