ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦਸਤਕ ਦਿੰਦਿਆਂ ਸਾਰ ਹੀ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਦੇ ਚੱਲਦਿਆਂ ਲੁਧਿਆਣਾ ‘ਚ ਹਰ ਰੋਜ਼ ਵੱਡੀ ਗਿਣਤੀ ‘ਚ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਇੰਨਾ ਹੀ ਨਹੀਂ ਪਿਛਲੇ ਕਈ ਦਿਨ੍ਹਾਂ ਤੋਂ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾ ਦਾ ਕਹਿਰ ਰੁਕਣ ਦੇ ਬਜਾਏ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਮਹਾਨਗਰ ‘ਚ 82 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚੋਂ 62 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਦੇ ਰਹਿਣਾ ਵਾਲੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ 6 ਪੀੜਤਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 3 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ।

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 23729 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 22015 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 926 ਮਰੀਜ਼ ਦਮ ਤੋੜ ਚੁੱਕੇ ਹਨ, ਜ਼ਿਲ੍ਹੇ ਭਰ ‘ਚ ਹੁਣ 785 ਸਰਗਰਮ ਮਾਮਲੇ ਹਨ।
ਇਹ ਵੀ ਦੇਖੋ–






















