635 new corona cases : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਵੀਰਵਾਰ ਨੂੰ ਕੋਰੋਨਾ ਦੇ 635 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਸਾਹਮਣੇ ਆਏ, ਜਿਥੇ 134 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਥੇ ਹੀ ਅੱਜ ਕੋਰੋਨਾ ਨਾਲ 28 ਲੋਕਾਂ ਦੀ ਮੌਤ ਹੋਈ। ਅੱਜ 503 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ਤੋਂ ਚਾਰ, ਬਰਨਾਲਾ ਤੋਂ ਇੱਕ, ਹੁਸ਼ਿਆਰਪੁਰ ਤੋਂ ਚਾਰ, ਜਲੰਧਰ ਤੋਂ 3, ਲੁਧਿਆਣਾ ਤੋਂ 3, ਮਾਨਸਾ ਤੋਂ ਇੱਕ, ਮੋਗਾ ਤੋਂ ਇੱਕ, ਮੋਹਾਲੀ ਤੋਂ 6, ਪਟਿਆਲਾ ਤੋਂ 3 ਅਤੇ ਸੰਗਰੂਰ ਤੋਂ 2 ਲੋਕਾਂ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 158556 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 146126 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 7423 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 136 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 20 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 5007 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 3442386 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 18754 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਕਾਫੀ ਵੱਧ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤਰਜੀਹ ਦੇ ਆਧਾਰ ‘ਤੇ ਪੰਜਾਬ ਵਿੱਚ ਕੋਰੋਨਾ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।