Farmers protest live updates: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਕਿਸਾਨ ਜੱਥੇਬੰਦੀਆਂ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ‘ਤੇ ਟ੍ਰੈਫਿਕ ਰੋਕਣ ਦੀ ਚੇਤਾਵਨੀ ਦਿੱਤੀ ਹੈ। ਦੂਜੇ ਪਾਸੇ, ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦੀ ਮੰਗ ਕੀਤੀ ਹੈ। ਇਸ ਲਈ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਪੁਲਿਸ ਅਲਰਟ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਸਾਨ ਅੰਦੋਲਨ ਵਿੱਚਕਾਰ ਰੱਖਿਆ ਮੰਤਰੀ ਰਾਜਨਾਥ ਨਾਲ ਮੁਲਾਕਾਤ ਕੀਤੀ ਹੈ। ਕਿਸਾਨਾਂ ਦੀ ਵੱਧ ਰਹੀ ਨਾਰਾਜ਼ਗੀ ਅਤੇ ਸਰਕਾਰ ਨਾਲ ਸਮਝੌਤੇ ਦੀ ਘਾਟ ਕਾਰਨ, ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦੀ ਹਮਾਇਤ ਕਰਨ ਵਾਲੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਜੇਜੇਪੀ ਨੇ ਹੁਣ ਕਿਸਾਨ ਮੁੱਦੇ ‘ਤੇ ਭਾਜਪਾ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਦੁਸ਼ਯੰਤ ਚੌਟਾਲਾ ਨੇ ਹਾਲ ਹੀ ਵਿੱਚ ਆਪਣੀ ਪਾਰਟੀ ਦੇ ਵਿਧਾਇਕਾਂ ਨਾਲ ਕਿਸਾਨੀ ਮੁੱਦੇ ਉੱਤੇ ਇੱਕ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਪਾਰਟੀ ਵਿਧਾਇਕਾਂ ਵੱਲੋਂ ਆਪਣੇ ਖੇਤਰ ਵਿੱਚ ਕਿਸਾਨੀ ਲਹਿਰ ਦੇ ਪ੍ਰਭਾਵ, ਰਾਜਾਂ ਦੇ ਲੋਕਾਂ ਦੇ ਰਵੱਈਏ ਆਦਿ ਬਾਰੇ ਫੀਡਬੈਕ ਲਿਆ ਗਿਆ ਸੀ।