Farmers protest live updates: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਕਿਸਾਨ ਆਗੂ ਕਮਲਪ੍ਰੀਤ ਪੰਨੂੰ ਨੇ ਕਿਹਾ ਕਿ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਸੋਧ ਮਨਜ਼ੂਰ ਨਹੀਂ ਹੈ। ;ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਇਨਕਾਰ ਨਹੀਂ ਕਰਦੇ। ਅਸੀਂ ਅੰਦੋਲਨ ਨੂੰ ਵੱਡਾ ਕਰਾਂਗੇ। ਸਰਕਾਰ ਚਾਹੁੰਦੀ ਹੈ ਕਿ ਇਸ ਮਾਮਲੇ ਨੂੰ ਲੰਬਾ ਖਿਚਿਆ ਜਾਵੇ, ਪਰ ਲੋਕ ਸਾਡੇ ਪਿੰਡਾਂ ਤੋਂ ਚੱਲ ਪਏ ਹਨ। ਲੋਕਾਂ ਨੂੰ ਆਉਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ, ਉਹ ਵੀ ਤੋੜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡਾ ਧਰਨਾ ਦਿੱਲੀ ਵਿਖੇ 4 ਪੁਆਇੰਟ ‘ਤੇ ਚੱਲ ਰਿਹਾ ਹੈ। ਕੱਲ੍ਹ ਹਜ਼ਾਰਾਂ ਕਿਸਾਨ ਰਾਜਸਥਾਨ ਦੀ ਸਰਹੱਦ ਤੋਂ ਟਰੈਕਟਰ ਮਾਰਚ ਕੱਢਣਗੇ ਅਤੇ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਨਗੇ।
14 ਦਸੰਬਰ ਨੂੰ ਪੂਰੇ ਦੇਸ਼ ਵਿੱਚ ਡੀਸੀ ਦਫਤਰ ਦਾ ਘਿਰਾਉ ਕੀਤਾ ਜਾਵੇਗਾ। 14 ਦਸੰਬਰ ਨੂੰ ਸਾਡੇ ਆਗੂ ਸਵੇਰੇ 8 ਵਜੇ ਤੋਂ ਸਵੇਰੇ 5 ਵਜੇ ਤੱਕ ਭੁੱਖ ਹੜਤਾਲ ਤੇ ਬੈਠਣਗੇ। ਉੱਥੇ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਇਹ ਵੀ ਦੇਖੋ : ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ