482 new corona cases : ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਨੂੰ ਕੋਰੋਨਾ ਦੇ 482 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਸਾਹਮਣੇ ਆਏ, ਜਿਥੇ 83 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਥੇ ਹੀ ਅੱਜ ਕੋਰੋਨਾ ਨਾਲ 21 ਲੋਕਾਂ ਦੀ ਮੌਤ ਹੋਈ। 654 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਗੁਰਦਾਸਪੁਰ ਤੋਂ ਹੋਈਆਂ, ਜਿਥੇ 6 ਲੋਕਾਂ ਨੇ ਇਸ ਮਹਾਮਾਰੀ ਕਾਰਨ ਦਮ ਤੋੜਿਆ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਦੋ, ਜਲੰਧਰ ਤੋਂ ਤਿੰਨ, ਲੁਧਿਆਣਾ ਤੋਂ ਚਾਰ, ਮੋਗਾ ਤੋਂ ਇੱਕ, ਮੋਹਾਲੀ ਤੋਂ ਇੱਕ, ਪਠਾਨਕੋਟ ਤੋਂ ਤਿੰਨ ਤੇ ਪਟਿਆਲਾ ਤੋਂ ਇੱਕ ਮਰੀਜ਼ ਦੀ ਮੌਤ ਹੋਈ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 159579 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 147431 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 7091 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 127 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 19 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 5057 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 3494393 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 25764 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ।