Thyroid health diet: ਥਾਇਰਾਇਡ ਦਾ ਰੋਗ ਅੱਜ-ਕੱਲ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਆਦਮੀਆਂ ਦੇ ਮੁਕਾਬਲੇ ਜਨਾਨੀਆਂ ਇਸ ਰੋਗ ਦੀਆਂ ਜ਼ਿਆਦਾ ਸ਼ਿਕਾਰ ਹਨ। ਗ਼ਲਤ ਖਾਣ-ਪੀਣ ਅਤੇ ਬਦਲਦੀ ਜੀਵਨਸ਼ੈਲੀ ਕਾਰਨ ਇਹ ਸਮੱਸਿਆ ਹੁਣ ਬਹੁਤ ਆਮ ਹੋ ਗਈ ਹੈ। ਥਾਇਰਾਇਡ ਦਾ ਸਬੰਧ ਹਾਰਮੋਨਜ਼ ਦੇ ਵਿਗੜਦੇ ਸੰਤੁਲਨ ਨਾਲ ਹੈ। ਇਸੇ ਲਈ ਜਦੋਂ ਇਹ ਕਾਬੂ ਤੋਂ ਬਾਹਰ ਹੋ ਜਾਂਦੇ ਹਨ ਤਾਂ ਜਨਾਨੀਆਂ ਦੇ ਸਰੀਰ ਵਿਚ ਮੁਸ਼ਕਲਾਂ ਦਿਸਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਥਾਇਰਾਇਡ ਦੀ ਪ੍ਰੇਸ਼ਾਨੀ ਜ਼ਿਆਦਾ ਹੈ ਤਾਂ ਡਾਕਟਰ ਇਸ ਲਈ ਦਵਾਈ ਲੈਣ ਦੀ ਸਲਾਹ ਦਿੰਦੇ ਹਨ। ਉਥੇ ਹੀ ਠੀਕ ਖਾਣ-ਪੀਣ ਅਤੇ ਨੇਮਬੱਧ ਆਦਤਾਂ ਨਾਲ ਵੀ ਇਸ ਉੱਤੇ ਕਾਬੂ ਪਾਇਆ ਜਾ ਸਕਦਾ ਹੈ।
ਥਾਇਰਾਇਡ ਹੋਣ ’ਤੇ ਖ਼ੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ: ਥਾਇਰਾਇਡ ਨਾਲ ਪੀੜਤ ਜਨਾਨੀਆਂ ਆਪਣੀ ਖ਼ੁਰਾਕ ਵਿਚ ਗਿਰੀਆਂ, ਸੇਬ, ਦਾਲ, ਕੱਦੂ ਦੇ ਬੀਜ, ਦਹੀਂ, ਸੰਗਤਰੇ ਦਾ ਰਸ, ਆਇਉਡੀਨ ਯੁਕਤ ਚੀਜ਼ਾਂ, ਨਾਰੀਅਲ ਤੇਲ, ਅਦਰਕ, ਹਰੀਆਂ ਸਬਜ਼ੀਆਂ, ਸਾਬੁਤ ਅਨਾਜ, ਬਰਾਊਨ ਬਰੈੱਡ, ਜੈਤੂਨ ਦਾ ਤੇਲ, ਨਿੰਬੂ, ਹਰਬਲ ਅਤੇ ਗਰੀਨ-ਟੀ, ਅਖ਼ਰੋਟ, ਜਾਮਣ, ਸਟਰਾਬੇਰੀ, ਗਾਜਰ, ਹਰੀ ਮਿਰਚ, ਬਦਾਮ, ਅਲਸੀ ਦੇ ਬੀਜ, ਸ਼ਹਿਦ ਆਦਿ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰਨ। ਇਸ ਨਾਲ ਸਿਹਤ ਨੂੰ ਫ਼ਾਇਦਾ ਹੋਵੇਗਾ ਅਤੇ ਰੋਗ ਜਲਦੀ ਠੀਕ ਹੋ ਜਾਵੇਗਾ।
ਕੀ ਨਹੀਂ ਖਾਣਾ ਚਾਹੀਦਾ: ਥਾਇਰਾਇਡ ਹੋਣ ’ਤੇ ਤੁਹਾਨੂੰ ਸੋਇਆ ਉਤਪਾਦ, ਲਾਲ ਮੀਟ, ਪੈਕੇਜਡ ਫ਼ੂਡ, ਬੇਕਰੀ ਵਸਤਾਂ, ਜੰਕਫ਼ੂਡ, ਨਾਸ਼ਪਾਤੀ, ਮੂੰਗਫਲੀ, ਬਾਜਰਾ, ਫੁੱਲਗੋਭੀ, ਸ਼ਲਗਮ, ਪਾਸਤਾ, ਮੈਗੀ, ਵਾਇਟ ਬਰੈੱਡ, ਸਾਫ਼ਟ ਡਰਿੰਕ, ਅਲਕੋਹਲ, ਕੈਫ਼ੀਨ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਹ ਸਾਰੀਆਂ ਚੀਜ਼ਾਂ ਤੁਹਾਡੀ ਸਿਹਤ ਲਈ ਹਾਨੀਕਾਰਕ ਸਿੱਧ ਹੋ ਸਕਦੀਆਂ ਹਨ।
ਅਪਣਾਓ ਇਹ ਘਰੇਲੂ ਨੁਸਖ਼ੇ
- ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ। ਤੁਸੀਂ ਚਾਹੋ ਤਾਂ ਹਲਦੀ ਨੂੰ ਭੁੰਨ ਕੇ ਵੀ ਖਾ ਸਕਦੇ ਹੋ।
- ਪਿਆਜ਼ ਨੂੰ ਦੋ ਹਿੱਸਿਆਂ ਵਿਚ ਕੱਟ ਕੇ ਸੌਣ ਤੋਂ ਪਹਿਲਾਂ ਥਾਇਰਾਇਡ ਗ੍ਰੰਥੀ ਦੇ ਆਲੇ-ਦੁਆਲੇ ਸੱਜਿਉਂ ਖੱਬੇ ਪਾਸੇ ਮਾਲਿਸ਼ ਕਰੋ। ਕੁਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਨੂੰ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਜਾਣਗੇ।