Raghav Chadha other AAP MLA: ਦਿੱਲੀ ਪੁਲਿਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਅੱਜ ਇੱਕ ਵਾਰ ਫਿਰ ਟਕਰਾਅ ਦੇਖਣ ਨੂੰ ਮਿਲ ਰਿਹਾ ਹੈ । ਦਿੱਲੀ ਪੁਲਿਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ AAP ਦੇ ਵਿਧਾਇਕਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਸੀ ।
ਦਰਅਸਲ , ਆਮ ਆਦਮੀ ਪਾਰਟੀ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਹੈ ਕਿ ਦਿੱਲੀ ਪੁਲਿਸ ਨੇ ਵਿਧਾਇਕ ਰਿਤੂਰਾਜ, ਰਾਘਵ ਚੱਢਾ, ਕੁਲਦੀਪ ਕੁਮਾਰ ਅਤੇ ਸੰਜੀਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਹਾਲਾਂਕਿ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ । ਇਸਦੇ ਨਾਲ ਹੀ ਰਾਘਵ ਚੱਢਾ ਦੇ ਘਰ ਦੇ ਬਾਹਰ ਪੁਲਿਸ ਦੀ ਤੈਨਾਤੀ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਉਪ ਰਾਜਪਾਲ ਅਤੇ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਪ੍ਰਦਰਸ਼ਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦਿੱਲੀ ਪੁਲਿਸ ਨੂੰ ਇੱਕ ਪੱਤਰ ਭੇਜਿਆ ਸੀ। ਵਿਧਾਇਕ ਆਤਿਸ਼ੀ ਨੇ ਉੱਤਰੀ ਦਿੱਲੀ ਜ਼ਿਲ੍ਹੇ ਦੇ ਡੀਸੀਪੀ ਨੂੰ ਪੱਤਰ ਲਿਖ ਕੇ ਉਪ ਰਾਜਪਾਲ ਦੀ ਰਿਹਾਇਸ਼ ‘ਤੇ ਪ੍ਰਦਰਸ਼ਨ ਦੀ ਆਗਿਆ ਦੀ ਮੰਗ ਕੀਤੀ ਸੀ, ਜਦੋਂ ਕਿ ਰਾਘਵ ਚੱਢਾ ਨੇ ਨਵੀਂ ਦਿੱਲੀ ਜ਼ਿਲ੍ਹੇ ਦੇ ਡੀਸੀਪੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਇੱਕ ਪ੍ਰਦਰਸ਼ਨ ਲਈ ਪੱਤਰ ਲਿਖਿਆ ਸੀ ।
ਦੱਸ ਦੇਈਏ ਕਿ ਹਾਲ ਹੀ ਵਿੱਚ, ਭਾਜਪਾ ਨੇ ਦਿੱਲੀ ਨਗਰ ਨਿਗਮ ਦੇ 13,000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਸੀ । ਭਾਜਪਾ ਨੇਤਾਵਾਂ ਦੇ ਨਾਲ-ਨਾਲ ਨਿਗਮ ਦੇ ਕਰਮਚਾਰੀਆਂ ਨੇ ਵੀ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਭਾਜਪਾ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਸਰਕਾਰ ਐਮਸੀਡੀ (ਦਿੱਲੀ ਨਗਰ ਨਿਗਮ) ਦੇ 13 ਹਜ਼ਾਰ ਕਰੋੜ ਦਾ ਬਕਾਇਆ ਨਹੀਂ ਦੇ ਰਹੀ ਹੈ । ਫੰਡ ਨਾ ਮਿਲਣ ਕਾਰਨ ਐਮਸੀਡੀ ਦੇ ਕਰਮਚਾਰੀਆਂ ਦੀ ਤਨਖਾਹ ਬੰਦ ਹੋ ਗਈ ਹੈ । ਹੁਣ ਅਜਿਹੀ ਸਥਿਤੀ ਵਿੱਚ ਮਾਹਿਰਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਜਵਾਬ ਦੇਣ ਲਈ AAP ਨੇ ਅਮਿਤ ਸ਼ਾਹ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਸੀ, ਪਰ ਪਹਿਲਾਂ ਹੀ ਪੁਲਿਸ ਨੇ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਗਈ।