Farmers Protest Live Updates: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਹੋਰ ਲੋਕ ਵੀ ਇਨ੍ਹਾਂ ਧਰਨਿਆਂ ਵਿੱਚ ਸ਼ਾਮਿਲ ਹੋ ਰਹੇ ਹਨ।
ਦਰਅਸਲ, ਟਿਕਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਪ੍ਰਦਰਸ਼ਨ ਵਿੱਚ ਮੋਗਾ ਦੇ ਜਲਾਲਾਬਾਦ ਦੀਆਂ ਤਿੰਨ ਪੀੜ੍ਹੀਆਂ ਵੀ ਦਿਤੀਆਂ ਹੋਈਆਂ ਹਨ। ਜੋਗਿੰਦਰ ਸਿੰਘ ਆਪਣੇ ਪੁੱਤਰ ਸਤਵੀਰ ਸਿੰਘ ਤੇ 10 ਸਾਲਾਂ ਦੇ ਪੋਤਰੇ ਅੰਗਦਬੀਰ ਨਾਲ ਬੀਤੇ ਦੋ ਹਫਤਿਆਂ ਤੋਂ ਇਸ ਧਰਨੇ ਵਿੱਚ ਆਪਣੀ ਹਾਜ਼ਰੀ ਲਗਵਾ ਰਹੇ ਹਨ। ਉਨ੍ਹਾਂ ਦਾ 10 ਸਾਲਾਂ ਪੋਤਰਾ ਆਪਣੀ ਟਰਾਲੀ ਵਿੱਚ ਹੀ ਆਪਣੀ ਆਨਲਾਈਨ ਪੜ੍ਹਾਈ ਕਰ ਰਿਹਾ ਹੈ।
ਇਸ ਬਾਰੇ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪੋਤਰੇ ਦਾ ਬਹੁਤ ਜ਼ਿਆਦਾ ਫਿਕਰ ਹ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਲੇ ਕਾਨੂੰਨ ਇਸੇ ਤਰ੍ਹਾਂ ਲਾਗੂ ਰਹਿੰਦੇ ਹਨ ਤਾਂ ਉਹ ਕਾਰਪੋਰੇਟ ਘਰਾਣਿਆਂ ਦੇ ਚੱਕਰ ਵਿੱਚ ਫੱਸ ਕੇ ਰਹਿ ਜਾਵੇਗਾ।
ਦੱਸ ਦੇਈਏ ਕਿ ਅੱਜ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ । ਦਰਅਸਲ, ਐਤਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨਾਂ ਦੀ ਮੁਹਿੰਮ ਦੀ ਝਲਕ ਵੀ ਦੇਖਣ ਨੂੰ ਮਿਲੀ । ਜਦੋਂ ਰਾਜਸਥਾਨ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਹਰਿਆਣਾ ਦੀ ਸਰਹੱਦ ‘ਤੇ ਰੋਕਿਆ ਗਿਆ, ਤਾਂ ਕਿਸਾਨ ਉੱਥੇ ਹੀ ਧਰਨੇ ‘ਤੇ ਬੈਠ ਗਏ ।
ਇਹ ਵੀ ਦੇਖੋ: ਭੁੱਖ ਹੜਤਾਲ ਤੇ ਬੈਠੀਆਂ ਕਿਸਾਨ ਜਥੇਬੰਦੀਆਂ, ਦੇਖੋ LIVE ਤਸਵੀਰਾਂ