Announcement by farmers for Dec 19: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਅੱਜ ਕਿਸਾਨ ਭੁੱਖ ਹੜਤਾਲ ‘ਤੇ ਹੈ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨ ਅੱਜ ਭੁੱਖ ਹੜਤਾਲ ‘ਤੇ ਬੈਠੇ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।
ਉੱਥੇ ਹੀ ਹੁਣ ਭਾਰਤੀ ਕਿਸਾਨ ਯੂਨੀਅਨ ਚਡੂਨੀ ਦਾ ਐਲਾਨ ਸਾਹਮਣੇ ਆਇਆ ਹੈ, ਕੁੱਝ ਮੀਡੀਆ ਰਿਪੋਰਟਾਂ ਅਨੁਸਾਰ 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਇਨਕਾਰ ਕਰ ਰਹੀ ਹੈ ਤੇ ਆਪਣੇ ਅੜੀਅਲ ਰਵਈਏ ‘ਤੇ ਅੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖੇਤੀ ਕਨੂੰਨਾ ਵਿੱਚ ਸੋਧ ਕੀਤੀ ਜਾਵੇਗੀ, ਪਰ ਇਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਭਾਰਤ ਦੇ ਸਾਰੇ ਕਿਸਾਨ ਤੇ ਹਰ ਵਰਗ ਦੇ ਲੋਕ ਇਸ ਗੱਲ ‘ਤੇ ਅੜੇ ਹੋਏ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਜਾਣ ਸਬੰਧੀ ਜਾਣਕਾਰੀ ਗੁਰਨਾਮ ਸਿੰਘ ਚਡੂਨੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸਾਡੀ ਆਪਣੀ ਹੀ ਜਥੇਬੰਦੀ ਦਾ ਹੈ। ਇਸ ਅੰਦੋਲਨ ਤਹਿਤ ਭੁੱਖ ਹੜਤਾਲ 19 ਦਸੰਬਰ ਤੋਂ ਸਿੰਘੂ ਬਾਰਡਰ ‘ਤੇ ਹੀ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਦੇਖੋ : ਬਿਜਲੀ ਦੀ ਨੰਗੀ ਤਾਰ ਵਰਗੀਆਂ ਨੇ ਇਸ ਬਿਹਾਰੀ ਦੀਆਂ ਗੱਲਾਂ !! ਕੱਲੀ ਕੱਲੀ ਗੱਲ ਹੈ 440 ਵੋਲਟ ਦੀ