amit shah and tomar meeting: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਅੱਜ ਕਿਸਾਨ ਭੁੱਖ ਹੜਤਾਲ ‘ਤੇ ਹੈ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨ ਅੱਜ ਭੁੱਖ ਹੜਤਾਲ ‘ਤੇ ਬੈਠੇ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਦੇਸ਼ ਵਿਆਪੀ ਅੰਦੋਲਨ ਦੌਰਾਨ ਸਰਕਾਰ ਕਿਸਾਨਾਂ ਨੂੰ ਮਨਾਉਣ ਲਈ ਨਿਰੰਤਰ ਕੋਸ਼ਿਸ਼ ਕਰ ਰਹੀ ਹੈ। ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਦੇ ਮੁੱਦੇ ‘ਤੇ ਬੈਠਕ ਕਰ ਰਹੇ ਹਨ। ਇਸ ਮੀਟਿੰਗ ਵਿੱਚ ਕੈਬਨਿਟ ਸਕੱਤਰ ਰਾਜੀਵ ਗਾਬਾ, ਗ੍ਰਹਿ ਸਕੱਤਰ ਅਜੈ ਭੱਲਾ ਵੀ ਮੌਜੂਦ ਹਨ। ਇਸ ਲੜੀ ਵਿੱਚ, ਹਰਿਆਣਾ ਦੇ ਕੁੱਝ ਕਿਸਾਨ ਆਗੂ ਸੋਮਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ। ਨਵੀਨਸ਼ ਯਾਦਵ ਦੀ ਅਗਵਾਈ ਵਿੱਚ ਅੱਜ ਖੇਤੀਬਾੜੀ ਮੰਤਰੀ ਨਾਲ ਇੱਕ ਮੀਟਿੰਗ ਹੋਵੇਗੀ, ਜਿਸ ਵਿੱਚ ਚੇਅਰਮੈਨ ਅਤੇ ਹਰਿਆਣਾ ਯੁਵਾ ਸੰਘਰਸ਼ ਕਮੇਟੀ ਦੇ ਸਾਬਕਾ ਵਿਧਾਇਕ ਨਰੇਸ਼ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਦੇ ਤਾਜ਼ਾ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਦੇ ਕਿਸਾਨਾਂ ਨਾਲ ਲਗਾਤਾਰ ਮੁਲਾਕਾਤ ਕਰ ਰਹੀ ਹੈ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੰਥਨ ਕਰ ਰਹੀ ਹੈ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਤਰਾਖੰਡ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁੱਝ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਧਿਆਨ ਯੋਗ ਹੈ ਕਿ ਖੇਤੀਬਾੜੀ ਕਾਨੂੰਨ ਬਾਰੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਵਿਚਾਰ ਵਟਾਂਦਰੇ ਹੋਏ ਹਨ, ਸਰਕਾਰ ਵੱਲੋਂ ਇਸ ਬਾਰੇ ਲਿਖਤੀ ਪ੍ਰਸਤਾਵ ਵੀ ਦਿੱਤਾ ਗਿਆ ਹੈ ਪਰ ਕੋਈ ਹੱਲ ਨਹੀਂ ਨਿਕਲਿਆ।
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਕਾਰ ਦੀ ਤਰਫੋਂ ਕੁੱਝ ਕਿਸਾਨ ਸੰਗਠਨਾਂ ਨਾਲ ਵੀ ਮੁਲਾਕਾਤ ਕੀਤੀ ਸੀ। ਸੋਮਵਾਰ ਨੂੰ ਕੁੱਝ ਕਿਸਾਨ ਰਾਜਨਾਥ ਸਿੰਘ ਦੀ ਲਖਨਊ ਸਥਿਤ ਰਿਹਾਇਸ਼ ‘ਤੇ ਜਾਣਗੇ ਅਤੇ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਮੰਗ ਪੱਤਰ ਦੇਣਗੇ। ਸਰਕਾਰ ਦੀ ਤਰਫੋਂ ਵਾਰ ਵਾਰ ਕਿਹਾ ਜਾ ਰਿਹਾ ਹੈ ਕਿ ਉਹ ਹਰ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ, ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ ਅਤੇ ਸੋਧਾਂ ਨੂੰ ਸਵੀਕਾਰਨਾ ਚਾਹੀਦਾ ਹੈ। ਪਰ ਕਿਸਾਨ ਹੁਣ ਕਾਨੂੰਨ ਨੂੰ ਰੱਦ ਕਰਨ ਦੀ ਮੰਗ ‘ਤੇ ਅੜ ਗਏ ਹਨ।