ludhiana mother daughter suicide: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਮਾਂ-ਧੀ ਵੱਲੋਂ ਸੁਸਾਈਡ ਕੀਤਾ ਗਿਆ, ਹਾਲਾਂਕਿ ਲੜਕੀ ਨੂੰ ਸਮੇਂ ‘ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲੇ ਉਸ ਦਾ ਇਲਾਜ ਚੱਲ ਰਿਹਾ ਹੈ ਪਰ ਮਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੌਰਾਨ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ 3 ਲੋਕਾਂ ‘ਤੇ ਦੋਸ਼ ਲਾਏ ਗਏ ਹਨ ਸੁਸਾਈਡ ਨੋਟ ‘ਚ ਲਿਖਿਆ ਗਿਆ ਹੈ ਕਿ ਗੁਆਂਢੀਆਂ ਤੋਂ ਪਰੇਸ਼ਾਨ ਹੋ ਕੇ ਦੋਵਾਂ ਨੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ (35 ਸਾਲਾ) ਦੇ ਰੂਪ ‘ਚ ਹੋਈ ਹੈ, ਜਦਕਿ ਹਸਪਤਾਲ ‘ਚ ਇਲਾਜ ਅਧੀਨ ਧੀ ਦੀ ਪਛਾਣ ਪ੍ਰਿਆ ਮਲਹੋਤਰਾ (14) ਦੇ ਨਾਂ ਨਾਲ ਹੋਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਹਰਪ੍ਰੀਤ ਸਿੰਘ ਉਰਫ ਸੋਨੂ ਦੀ ਸ਼ਿਕਾਇਤ ‘ਤੇ 3 ਲੋਕਾਂ ਖਿਲਾਫ ਸੁਸਾਈਡ ਕਰਨ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕਾਂ ਕਿਰਨਦੀਪ ਦੇ ਪਤੀ ਹਰਪ੍ਰੀਤ ਸਿੰਘ ਨੇ ਥਾਣਾ ਜਗਤਪੁਰੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਜਦੋਂ ਉਹ ਕੰਮ ਤੋਂ ਪਰਤਿਆ ਤਾਂ ਦੋਹਾਂ ਨੇ ਫਾਹਾ ਲਿਆ ਹੋਇਆ ਸੀ। ਇਸ ਦੌਰਾਨ ਕਿਰਨਦੀਪ ਦੀ ਮੌਤ ਹੋ ਚੁੱਕੀ ਸੀ ਪਰ ਪੀਆ ਦੇ ਸਾਹ ਚੱਲ ਰਹੇ ਹਨ। ਇਸ ਮਗਰੋਂ ਉਹ ਉਸ ਨੂੰ ਹਸਪਤਾਲ ਲੈ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੇ ਦੱਸਿਆ ਕਿ ਕਿਰਨਦੀਪ ਦਾ ਉਨ੍ਹਾਂ ਦੇ ਗੁਆਂਢੀਆਂ ਨਾਲ ਕਿਸੇ ਗੱਲ ਤੋਂ ਝੱਗੜਾ ਚੱਲ ਰਿਹਾ ਸੀ। ਉਨ੍ਹਾਂ ਵੱਲੋਂ ਝਗੜੇ ਦੌਰਾਨ ਵਰਤੀ ਗਈ ਸ਼ਬਦਾਵਲੀ ਨੂੰ ਨਾ ਸਹਾਰਦਿਆਂ ਦੋਹਾਂ ਨੇ ਇਹ ਕਦਮ ਚੁੱਕਿਆ। ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਨੋਟ ਵੀ ਮਿਲਿਆ, ਜਿਸ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਦੇਖੋ–