Rajnath Singh on farmers protest: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। FICCI ਦੀ 93ਵੀਂ ਸਲਾਨਾ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਇੱਕ ਅਜਿਹਾ ਖੇਤਰ ਰਿਹਾ ਹੈ ਜੋ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਵਿੱਚ ਕਾਮਯਾਬ ਰਿਹਾ ਹੈ ਅਤੇ ਅਸਲ ਵਿੱਚ ਇਹ ਸਭ ਤੋਂ ਵਧੀਆ ਹੈ। ਸਾਡੇ ਉਤਪਾਦ ਅਤੇ ਖਰੀਦ ਬਹੁਤ ਜ਼ਿਆਦਾ ਹੈ ਅਤੇ ਸਾਡੇ ਗੁਦਾਮ ਭਰੇ ਹੋਏ ਹਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗਲੋਬਲ ਫਰੰਟ ‘ਤੇ ਦੋਸਤੋ, ਗਲੋਬਲ ਸਪਲਾਈ ਚੇਨ ਘਟਾ ਕੇ ਆਤਮ-ਨਿਰਭਰ ਭਾਰਤ ਅਤੇ ਵਿਸ਼ਵੀਕਰਨ ਦੇ ਵਿਚਕਾਰ ਸੰਤੁਲਨ ਬਣਾਉਣ ਦਾ ਇੱਕ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਆਤਮ-ਨਿਰਭਰ ਭਾਰਤ ਅਭਿਆਨ ਦੀ ਸ਼ੁਰੂਆਤ ਭਾਰਤ ਦੇ ਆਰਥਿਕ ਇਤਿਹਾਸ ਵਿੱਚ ਇੱਕ ‘ਵਾਟਰਸ਼ੈਡ’ ਪਲ ਹੈ । ਕਿਸਾਨ ਅੰਦੋਲਨ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਦੀ ਗੱਲ ਸੁਣਨ ਲਈ ਤਿਆਰ ਹਾਂ ਤੇ ਉਨ੍ਹਾਂ ਦੀਆਂ ਗ਼ਲਤਫਹਿਮੀਆਂ ਵੀ ਦੂਰ ਕਰਦੇ ਹਾਂ ਅਤੇ ਉਨ੍ਹਾਂ ਨੂੰ ਉਸ ਬਾਰੇ ਵੀ ਭਰੋਸਾ ਦਿੰਦੇ ਹਾਂ ਕਿ ਜੋ ਅਸੀਂ ਉਨ੍ਹਾਂ ਨੂੰ ਮੁਹੱਈਆ ਕਰਵਾ ਸਕਦੇ ਹਾਂ । ਸਾਡੀ ਸਰਕਾਰ ਹਮੇਸ਼ਾ ਵਿਚਾਰ ਵਟਾਂਦਰੇ ਅਤੇ ਗੱਲਬਾਤ ਲਈ ਖੁੱਲੀ ਹੈ।
ਇਸ ਤੋਂ ਅੱਗੇ ਰੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਖੇਤੀਬਾੜੀ ਸੈਕਟਰ ਦੇ ਖਿਲਾਫ ਗਲਤ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਹਾਲੀਆ ਸੁਧਾਰ ਭਾਰਤ ਦੇ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਹਨ । ਦੋਸਤੋ, ਅੱਜ ਅਸੀਂ ਇੱਕ ਵੱਡੀ ਤਬਦੀਲੀ ਦੀ ਕਗਾਰ ‘ਤੇ ਹਾਂ। ਕੋਰੋਨਾ ਤੋਂ ਬਾਅਦ ਦੀ ਦੁਨੀਆਂ ਪਹਿਲਾਂ ਵਰਗੀ ਨਹੀਂ ਰਹਿਣ ਵਾਲੀ। ਚੁਣੌਤੀਆਂ ਵੱਧਦੀਆਂ ਜਾ ਰਹੀਆਂ ਹਨ ਅਤੇ ਸਾਨੂੰ ਇਸ ਨਾਲ ਨਜਿੱਠਣ ਲਈ ਸਬਰ ਅਤੇ ਦ੍ਰਿੜਤਾ ਦੀ ਜ਼ਰੂਰਤ ਹੋਵੇਗੀ।
ਉੱਥੇ ਹੀ ਦੂਜੇ ਪਾਸੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਕਿਸੇ ਵੀ ਕੰਮ ਜਾਂ ਅੰਦੋਲਨ ‘ਤੇ ਜ਼ਿਦ ‘ਤੇ ਅੜ੍ਹ ਜਾਣ ਨਾਲ ਹੱਲ ਨਹੀਂ ਹੁੰਦਾ । ਹੱਲ ਯਕੀਨੀ ਤੌਰ ‘ਤੇ ਮਿਲ ਕੇ ਬੈਠ ਕਰ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਬੇਨਤੀ ਕਰਾਂਗਾ ਕਿ ਭਾਰਤ ਸਰਕਾਰ ਤੁਹਾਡੇ ਨਾਲ ਬੈਠਣ ਲਈ ਤਿਆਰ ਹੈ।