Raj Kakkra and Harmeet aulakh : ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਦਿੱਲੀ ‘ਚ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਨੇ । ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਕਿਸਾਨਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ । ਉੱਥੇ ਹੀ ਇਹ ਸਿਤਾਰੇ ਆਪਣੇ ਗੀਤਾਂ ਰਾਹੀਂ ਵੀ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਨੇ ।
ਗਾਇਕ ਅਤੇ ਗੀਤਕਾਰ ਰਾਜ ਕਾਕੜਾ ਅਤੇ ਹਰਮੀਤ ਔਲਖ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਰਾਜ ਕਾਕੜਾ ਨੇ ਹੀ ਲਿਖੇ ਨੇ । ਇਸ ਗੀਤ ‘ਚ ਦਿੱਲੀ ਦੇ ਅੜੀਅਲ ਰਵੱਈਏ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਹੁਕਮਰਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਾਰੀ ਕਰਨ ਤੋਂ ਬਾਅਦ ਠੰਡ ‘ਚ ਧਰਨਾ ਦੇ ਰਹੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੇ । ਪਰ ਕਿਸਾਨ ਵੀ ਪਿੱਛੇ ਹਟਣ ਵਾਲੇ ਨਹੀਂ ਹਨ ਤੇ ਉਹ ਵੀ ਧਰਨੇ ‘ਤੇ ਡਟੇ ਹੋਏ ਨੇ ।
ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਰਾਜ ਕਾਕੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਵਧੀਆ ਗਾਇਕ ਹੋਣ ਦੇ ਨਾਲ ਨਾਲ ਬਿਹਤਰੀਨ ਲਿਰੀਸਿਸਟ ਵੀ ਹਨ ।