ludhiana coronavirus positive patients: ਲੁਧਿਆਣਾ (ਤਰਸੇਮ ਭਾਰਦਵਾਜ)- ਦਸੰਬਰ ਮਹੀਨੇ ‘ਚ ਦੂਜੀ ਵਾਰ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਕਿਸੇ ਵੀ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਲੁਧਿਆਣਾ ‘ਚ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਸੀ। ਦੱਸ ਦੇਈਏ ਕਿ ਸੋਮਵਾਰ ਨੂੰ ਮਹਾਨਗਰ ‘ਚ 74 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 65 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 9 ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸੋਮਵਾਰ ਨੂੰ ਲੁਧਿਆਣਾ ‘ਚ 2 ਮਰੀਜ਼ਾਂ ਦੀ ਮੌਤ ਹੋਈ ਸੀ ਪਰ ਦੋਵੇਂ ਹੀ ਮਰੀਜ਼ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸੋਮਵਾਰ ਨੂੰ 77 ਨਵੇਂ ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ। ਦੱਸਣਯੋਗ ਹੈ ਕਿ ਦਸੰਬਰ ਮਹੀਨੇ ਦੇ 14 ਦਿਨ੍ਹਾਂ ਦੌਰਾਨ ਲੁਧਿਆਣਾ ਦੇ 30 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ‘ਚ ਸਭ ਤੋਂ ਜਿਆਦਾ ਮੌਤਾਂ 4 ਦਸੰਬਰ ਨੂੰ ਹੋਈਆਂ ਹਨ। 4 ਦਸੰਬਰ ਨੂੰ ਲੁਧਿਆਣਾ ਦੇ 5 ਮਰੀਜ਼ਾਂ ਦੀ ਮੌਤ ਹੋਈ ਸੀ।
ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 24007 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਸਾਹਮਣੇ ਆ ਚੁੱਕੀ ਹੈ, ਜਿਨ੍ਹਾਂ ‘ਚੋਂ 22365 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 938 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ 705 ਸਰਗਰਮ ਮਾਮਲੇ ਹਨ। ਲੁਧਿਆਣਾ ‘ਚ ਹੁਣ ਵੀ 6 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 3494 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 78 ਸਰਗਰਮ ਮਾਮਲੇ ਹਨ ਜਦਕਿ 412 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਲੁਧਿਆਣਾ ‘ਚੋਂ 498719 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 496681 ਦੀ ਰਿਪੋਰਟ ਮਿਲ ਚੁੱਕੀ ਹੈ, ਇਸ ‘ਚੋਂ 469180 ਦੀ ਰਿਪੋਰਟ ਨੈਗੇਟਿਵ ਮਿਲੀ ਹੈ।
ਇਹ ਵੀ ਦੇਖੋ–