historical significance of : ਸ੍ਰੀ ਆਨੰਦਪੁਰ ਸਾਹਿਬ ਦੀ ਆਪਣੀ ਇਤਿਹਾਸਕ ਮਹੱਤਤਾ ਹੈ। ਇਹ ਪੰਜਾਬ ਦੇ ਰੂਪਨਗਰ ਜਿਲ੍ਹੇ ‘ਚ ਸਥਿਤ ਹੈ। ਇਸ ਦੀ ਸਥਾਪਨਾ 1655 ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕੀਤੀ ਸੀ। ਇਹ ਅਸਥਾਨ ਕੀਰਤਪੁਰ ਸਾਹਿਬ ਤੋਂ 9 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਜੀਵਨ ਸਿੰਘ ਰੰਘਰੇਟੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਵੀ ਇਸ ਜਗ੍ਹਾ ‘ਤੇ ਲਿਆਂਦਾ ਗਿਆ ਸੀ। ਇਸ ਨੂੰ ਪਹਿਲਾਂ ਮਾਖੋਵਾਲ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਇਹ ਵੀ ਕਿਹਾ ਜਾਂਦਾ ਹੈ ਕਿ ਇੱਥੇ ਮਾਖੋ ਨਾਂ ਦਾ ਇੱਕ ਡਾਕੂ ਰਹਿੰਦਾ ਸੀ, ਜਿਹੜਾ ਇੱਥੇ ਕਿਸੇ ਨੂੰ ਵੱਸਣ ਨਹੀਂ ਦਿੰਦਾ ਸੀ। ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ‘ਤੇ ਚੱਕ ਨਾਨਕੀ ਨਾਮੀ ਨਗਰ ਵਸਾਇਆ ਤਾਂ ਮਾਖੋ ਡਾਕੂ ਭੱਜ ਗਿਆ। ਜਿੱਥੇ 9 ਸਾਲ ਦੀ ਉਮਰ ਵਿੱਚ ਬਾਲਕ ਗੋਬਿੰਦ ਰਾਏ ਨੇ ਚੱਕ ਨਾਨਕੀ ਤੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹਾਦਤ ਦੇਣ ਲਈ ਆਪਣੇ ਹੱਥੀਂ ਦਿੱਲੀ ਵੱਲ ਤੋਰਿਆ ਸੀ ਤਾਂ ਚੱਕ ਨਾਨਕੀ ਨੂੰ ਆਨੰਦਪੁਰ ਬਣਾ ਦਿੱਤਾ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜ ਕਿਲ੍ਹੇ ਵੀ ਉਸਾਰੇ ਗਏ ਹਨ। ਇਥੇ ਆਨੰਦਗੜ੍ਹ, ਲੋਹਗੜ੍ਹ, ਹੋਲਗੜ੍ਹ, ਤਾਰਾਗੜ੍ਹ ਅਤੇ ਫ਼ਤਹਿਗੜ੍ਹ ਦੀ ਉਸਾਰੀ ਕੀਤੀ ਗਈ।ਸੰਨ 1699 ਦੀ ਵਿਸਾਖੀ ਵਾਲੇ ਦਿਨ ਕੇਸਗੜ੍ਹ ਵਿਖੇ ਪੰਜ ਪਿਆਰਿਆਂ ਦੀ ਚੋਣ ਕਰ ਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਕਿਲ੍ਹਾ ਆਨੰਦਗੜ੍ਹ ਸਾਹਿਬ ਹੀ ਉਸਾਰਿਆ ਸੀ। ਇਹ ਅਪਰੈਲ 1689 ਵਿੱਚ ਬਣਨਾ ਸ਼ੁਰੂ ਹੋਇਆ ਸੀ। ਇਹ ਕਿਲਾ ਸਭ ਤੋਂ ਮਜ਼ਬੂਤ ਅਤੇ ਉੱਚਾ ਮੰਨਿਆ ਜਾਂਦਾ ਸੀ। ਕਿਲ੍ਹਾ ਲੋਹਗੜ੍ਹ ਸਤਲੁਜ ਦੇ ਕੰਢੇ ‘ਤੇ ਸਥਿਤ ਹੈ। ਤੀਜੇ ਕਿਲ੍ਹੇ ਹੋਲਗੜ੍ਹ ਦਾ ਫ਼ਲਸਫ਼ਾ ਸਦਾ ਕਿਰਿਆਸ਼ੀਲ ਰਹਿਣ ਦਾ ਸੁਨੇਹਾ ਦਿੰਦਾ ਹੈ।
ਹੋਲੀ ਤੋਂ ਅਗਲੇ ਦਿਨ, ਆਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਹੋਲਾ ਮਹੱਲਾ ਮਨੁੱਖ ਦੀ ਆਜਾਦੀ, ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ। ਉਨ੍ਹਾਂ ਨੇ ਵਹਿਮਾ ਭਰਮਾਂ ਨੂੰ ਖਤਮ ਕਰਕੇ ਇੱਕ ਸ਼ਕਤੀਸ਼ਾਲੀ ਕੌਮ ਦੀ ਸਿਰਜਣਾ ਕੀਤੀ। ਗੁਰੂ ਜੀ ਨੇ ਸਮਾਜ ਵਿੱਚੋਂ ਊਚ-ਨੀਚ, ਭੇਦਭਾਵ ਮੁਕਾ ਕੇ ਹੀ ਖੁਸ਼ੀ ਵਜੋਂ ਹੋਲਾ ਮਹੱਲਾ ਸਨਾਉਣ ਆਰੰਭਿਆ। ਜਦੋਂ ਹੋਲੇ ਮਹੱਲੇ ਦਾ ਜਲੂਸ ਕਢਿਆ ਜਾਂਦਾ ਹੈ ਤਾਂ ਉਸਦੇ ਅੱਗੇ-ਅੱਗੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ ‘ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉੱਪਰ ਬਲ ਦਿੱਤਾ। ਇਸੇ ਪਰਿਵਰਤਨ ਤਹਿਤ ਖ਼ਾਲਸਾ ਪੰਥ ਵਿੱਚ ਹੋਲਾ ਮਹੱਲਾ ਪੁਰਬ ਦਾ ਮੰਤਵ ਅਤੇ ਉਦੇਸ਼ ਬੜੇ ਉਸਾਰੂ ਅਤੇ ਸਾਰਥਕ ਰੂਪ ਵਿੱਚ ਪ੍ਰਗਟ ਕੀਤਾ।