Cm yogi adityanath bareilly: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਹੁਣ ਕੇਂਦਰ ਨੇ ਆਪਣੇ ਮੰਤਰੀਆਂ ਨੂੰ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਅੱਗੇ ਕੀਤਾ ਹੈ। ਅੰਦੋਲਨ ਦੌਰਾਨ, ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਇੱਕ ਚੌਪਾਲ ਲਗਾ ਕੇ, ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅੱਜ ਬਰੇਲੀ ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾਂਉਣਗੇ।
ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਅੱਜ 111 ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਜਿਨ੍ਹਾਂ ‘ਤੇ 972 ਕਰੋੜ ਰੁਪਏ ਦੀ ਲਾਗਤ ਆਉਣੀ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾਂਉਣਗੇ। ਸੀਐਮ ਯੋਗੀ ਆਦਿੱਤਿਆਨਾਥ ਦੇ ਨਾਲ ਕੇਂਦਰੀ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਵੀ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਫਾਇਦਿਆਂ ਬਾਰੇ ਦੱਸਣਗੇ। ਕੇਂਦਰ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਕਿ ਉਹ ਨਵੇਂ ਖੇਤੀਬਾੜੀ ਕਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਯਕੀਨ ਦਿਵਾਉਣ। ਸਰਕਾਰ ਨੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਵੀ ਕੀਤੀ ਅਤੇ ਕਾਨੂੰਨਾਂ ਨੂੰ ਬਦਲਣ ਦਾ ਪ੍ਰਸਤਾਵ ਦਿੱਤਾ ਪਰ ਕਿਸਾਨ ਕਾਨੂੰਨ ਵਾਪਿਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ।
ਇਹ ਵੀ ਦੇਖੋ : ਕਿਸਾਨ ਜਥੇਬੰਦੀਆਂ ਨੇ ਗੁੰਮਰਾਹਕੁੰਨ ਪ੍ਰਚਾਰ ਦਾ ਜਵਾਬ ਦੇਣ ਲਈ ਬਣਾ ਲਿਆ ਆਪਣਾ Digital Media !