Pm modi will address farmers: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੁਪਹਿਰ 2 ਵਜੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਸੰਬੋਧਨ ਕਰਨਗੇ। ਇਹ ਸੰਬੋਧਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ।ਇਸ ਦਾ ਸਿੱਧਾ ਪ੍ਰਸਾਰਣ ਰਾਜ ਦੀਆਂ ਤਕਰੀਬਨ 23 ਹਜ਼ਾਰ ਗ੍ਰਾਮ ਪੰਚਾਇਤਾਂ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇਸ ਲਈ ਰਾਏਸਨ ਵਿਖੇ ਮੌਜੂਦ ਰਹਿਣਗੇ। ਸੂਬਾ ਸਰਕਾਰ ਦੇ ਮੰਤਰੀ ਅਤੇ ਭਾਜਪਾ ਵਿਧਾਇਕ ਜ਼ਿਲ੍ਹਾ ਹੈੱਡਕੁਆਰਟਰ ਵਿੱਚ ਮੌਜੂਦ ਰਹਿਣਗੇ।
ਇਸ ਮੌਕੇ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਰਾਜ ਦੇ ਤਕਰੀਬਨ 35 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਸਾਉਣੀ -2020 ਫਸਲ ਦੇ ਨੁਕਸਾਨ ਦੀ ਰਾਹਤ ਰਾਸ਼ੀ ਵੀ ਇਸ ਸਮੇਂ ਦੌਰਾਨ ਵੰਡੀ ਜਾਏਗੀ। ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਤਕਰੀਬਨ 2 ਹਜ਼ਾਰ ਪਸ਼ੂ ਪਾਲਕਾਂ ਅਤੇ ਮਛੇਰਿਆਂ ਨੂੰ ਵੰਡੇ ਜਾਣਗੇ। ਸਰਕਾਰ ਦੀ ਇਹ ਪਹਿਲ ਸੁਪਰੀਮ ਕੋਰਟ ਦੀ ਉਸ ਟਿੱਪਣੀ ਤੋਂ ਇੱਕ ਦਿਨ ਬਾਅਦ ਹੋਈ ਹੈ ਜਿਸ ਵਿੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇ ਸਮੇਂ ਸਿਰ ਹੱਲ ਨਾ ਹੋਇਆ ਤਾਂ ਕਿਸਾਨਾਂ ਦਾ ਪ੍ਰਦਰਸ਼ਨ ਰਾਸ਼ਟਰੀ ਹੋ ਸਕਦਾ ਹੈ। ਕੱਲ੍ਹ ਅਦਾਲਤ ਨੇ ਮਸਲੇ ਦੇ ਹੱਲ ਲਈ ਕਮੇਟੀ ਦਾ ਗਠਨ ਕਰਨ ਲਈ ਕਿਹਾ ਸੀ। ਕੱਲ੍ਹ ਹੀ ਕੁੰਡਲੀ ਸਰਹੱਦ ‘ਤੇ ਸਿੱਖ ਸੰਤ ਰਾਮ ਸਿੰਘ ਜੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਕਾਰਨ ਖੁਦਕੁਸ਼ੀ ਕਰ ਲਈ ਸੀ। ਉਦੋਂ ਤੋਂ ਰਾਜਨੀਤਿਕ ਪਾਰਾ ਵੀ ਚੜ੍ਹ ਗਿਆ ਹੈ। ਅੱਜ ਦੂਸਰੇ ਦਿਨ ਇਸ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਟਿੱਪਣੀ ਕੀਤੀ ਕਿ ਕਿਸੇ ਦੇ ਵੀ ਅਧਿਕਾਰਾਂ ਨੂੰ ਘੱਟ ਨਹੀਂ ਕੀਤਾ ਜਾ ਸਕਦਾ।
ਇਹ ਵੀ ਦੇਖੋ : Manjinder Sirsa ਨੇ ਆਪ ਬੰਨ੍ਹੀਆਂ ਨੌਜਵਾਨਾਂ ਦੇ ਪੱਗਾਂ, DSGMC ਨੇ ਲਾਇਆ ਦਸਤਾਰਾਂ ਦਾ ਲੰਗਰ…