farmers leaders conference: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਵੱਡੀ ਪ੍ਰੈਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਕਿਸਾਨ ਆਗੂ ਕਿਸਾਨਾਂ ਦੇ ਨਾਲ ਸਿੰਗੜਾ ਵਿਖੇ ਬਾਬਾ ਰਾਮ ਸਿੰਘ ਜੀ ਦੇ ਅੰਤਿਮ ਸਸਕਾਰ ‘ਚ ਪਹੁੰਚਣਗੇ। ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਦਾਅਵਾ ਕਰਦੇ ਕਿਹਾ ਕਿ ਚਿੱਲਾ ਬਾਰਡਰ ‘ਤੇ ਵੱਡੇ ਕਿਸਾਨ ਆਗੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਹਿਲਾਵਾਂ ‘ਤੇ ਲਾਠੀਚਾਰਜ ਜਦਕਿ ਕਈ ਕਿਸਾਨ ਹਿਰਾਸਤ ‘ਚ ਲਏ ਗਏ ਹਨ। ਭਾਰਤ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਸੀਨੀਅਰ ਵਕੀਲਾਂ ਪ੍ਰਸ਼ਾਂਤ ਭੂਸ਼ਣ, ਐਚ.ਐਸ ਫੂਲਕਾ, ਕੋਲਿਨ ਗੋਂਜ਼ਾਲਵਸ, ਦੁਸ਼ਯੰਤ ਦਵੇ ਨਾਲ ਵਿਚਾਰ ਕਰਨ ਤੋਂ ਬਾਅਦ ਕੋਈ ਫੈਸਲਾ ਲਵਾਂਗੇ। ਇਸਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਕੀਲਾਂ ਨਾਲ ਗੱਲਬਾਤ ਕੀਤੇ ਬਗੈਰ ਕੋਈ ਟਿੱਪਣੀ ਨਹੀਂ ਕਰ ਸਕਦੇ। ਸਾਡੇ ਲਈ ਸਾਰੇ ਇੱਕੋ ਜਿਹੇ ਹੀ ਹਨ ਤੇ ਉਨ੍ਹਾਂ ਕਿਹਾ ਸਾਡਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।
ਕਿਸਾਨ ਆਗੂ ਨੇ ਦੱਸਿਆ ਕਿ ਸੰਤ ਬਾਬਾ ਰਾਮ ਸਿੰਘ ਜੀ ਨੇ ਕਿਸਾਨੀ ਅੰਦੋਲਨ ਲਈ 5 ਲੱਖ ਰੁਪਏ ਅਤੇ ਕੰਬਲ ਡੇਰੇ ਵੱਲੋਂ ਦਿੱਤੇ ਸਨ। ਜਿਸ ਨੇ ਕਿਸਾਨ ਆਗੂ ਨੇ ਕਿਹਾ ਬਾਬਾ ਜੀ ਦਾ ਬਲੀਦਾਨ ਜ਼ਾਇਆ ਨਹੀਂ ਜਾਣਾ ਚਾਹੀਦਾ ਅਤੇ ਸ਼ਾਤੀਪੂਰਣ ਚੱਲ ਰਹੇ ਅੰਦੋਲਨ ਨੂੰ ਇਸੇ ਤਰ੍ਹਾਂ ਅੱਗੇ ਵਧਾਉਣਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਕਿਹਾ ਸਰਕਾਰ ਆਪਣਾ ਘਮੰਡ ਛੱਡੇ ਕਿਉਂਕਿ ਜਦ ਜ਼ਿੱਦ ਆਪਣਿਆਂ ਨਾਲ ਹੋਵੇ ਤਾਂ ਹਾਰ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ