Delhi border farmers protest: ਖੇਤੀਬਾੜੀ ਕਾਨੂੰਨਾਂ ਵਿਰੁੱਧ ਟਿਕਰੀ ਸਰਹੱਦ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹਰ ਪ੍ਰਸਤਾਵ ਅਤੇ ਸਰਕਾਰ ਦੀ ਹਰ ਅਪੀਲ ਨੂੰ ਰੱਦ ਕਰ ਰਹੇ ਹਨ। ਪੰਜਾਬ-ਹਰਿਆਣਾ ਦੇ ਕਿਸਾਨ ਲਗਾਤਾਰ ਦਿੱਲੀ ਸਰਹੱਦ ‘ਤੇ ਪਹੁੰਚ ਰਹੇ ਹਨ। ਕਿਸਾਨ ਨੇਤਾਵਾਂ ਨੇ ਦੋਸ਼ ਲਾਇਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਰਸਤੇ ਵਿੱਚ ਹੀ ਰੋਕਿਆ ਜਾ ਰਿਹਾ ਹੈ। ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਰੋਕ ਟੋਕ ਬੰਦ ਨਾ ਕੀਤੀ ਤਾਂ ਸਾਰੀਆਂ ਸੜਕਾਂ ਦੁਬਾਰਾ ਬੰਦ ਕਰ ਦਿੱਤੀਆਂ ਜਾਣਗੀਆਂ।
ਸਿੰਘੂ ਸਰਹੱਦ ‘ਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 23 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦਿਆਲ ਸਿੰਘ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਅਸੀਂ ਇਨ੍ਹਾਂ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਨਹੀਂ ਛੱਡਾਂਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਓਦੋ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਦੇਖੋ : ਜਰੂਰ ਸੁਣੋ ਦਿੱਲੀ ਯੂਨੀਵਰਸਿਟੀ ਤੋਂ ਆਏ ਨੋਜਵਾਨਾਂ ਵੱਲੋਂ ਮੋਦੀ ਸਰਕਾਰ ਦੀਆਂ ਵੱਖਿਆਂ ਉਦੇੜ ਇੰਟਰਵਿਊ