Farmers protest rahul gandhi says: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਕਿਸਾਨ ਅੰਦੋਲਨ ਦੇ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਸ਼ਾਮਿਲ ਹਨ। ਇਸ ਵਿਚਕਾਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ, “ਆਦਤ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ਅਸੱਤਿਆਗ੍ਰਹਿ ਕੀਤਾ। ਕਿਸਾਨਾਂ ਦੀ ਗੱਲ ਸੁਣੋ ਅਤੇ ਖੇਤੀਬਾੜੀ ਕਾਨੂੰਨ ਵਾਪਿਸ ਲਾਓ।
ਇਸ ਦੇ ਨਾਲ ਹੀ, ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪੀਐਮ ਮੋਦੀ ਦੇ ਐਮਐਸਪੀ ਵਾਲੇ ਬਿਆਨ ਬਾਰੇ ਇੱਕ ਪੁਰਾਣੀ ਰਿਪੋਰਟ ਦਾ ਹਿੱਸਾ ਦਿਖਾਇਆ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਐਲਾਨ ਕੀਤਾ ਸੀ ਕਿ ਐਮਐਸਪੀ ਉੱਤੇ ਇੱਕ ਕਾਨੂੰਨ ਲਾਗੂ ਕਰਨ ਦੀ ਲੋੜ ਹੈ। ਫਿਰ ਪ੍ਰਧਾਨ ਮੰਤਰੀ ਮੋਦੀ ਆਪਣੀ ਹੀ ਗੱਲ ਕਿਉਂ ਨਹੀਂ ਮੰਨਦੇ?” ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ਖੇਤੀਬਾੜੀ ਬਿੱਲਾ ਦੇ ਫਾਇਦੇ ਦਸਦਿਆਂ ਵਿਰੋਧੀ ਧਿਰ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਸੀ।