BSP chief Mayawati says: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 24ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ।
ਇਸ ਕਿਸਾਨ ਅੰਦੋਲਨ ਦੇ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਸ਼ਾਮਿਲ ਹਨ। ਇਸ ਅੰਦੋਲਨ ਨੂੰ ਲੈ ਕੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਦੇਸ਼ ਵਿੱਚ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਅੰਦੋਲਿਤ ਕਿਸਾਨਾਂ ਦੇ ਨਾਲ ਅੜੀਅਲ ਰਵੱਈਆ ਵਾਲਾ ਨਹੀਂ ਬਲਕਿ ਉਨ੍ਹਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਉਪਰੋਕਤ ਤਿੰਨ ਕਾਨੂੰਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ।
ਉਥੇ ਹੀ ਦੂਜੇ ਪਾਸੇ ਪੀਐਮ ਮੋਦੀ ਨੇ ਟਵੀਟ ਕੀਤਾ, ‘ਗ੍ਰਾਫਿਕਸ ਅਤੇ ਕਿਤਾਬ ਸਮੇਤ ਬਹੁਤ ਸਾਰੀ ਸਮੱਗਰੀ ਹੈ, ਜੋ ਹਾਲ ਹੀ ਵਿੱਚ ਸਾਡੇ ਕਿਸਾਨਾਂ ਦੀ ਖੇਤੀ-ਸੁਧਾਰਾਂ ਬਾਰੇ ਵਿਸਥਾਰ ਨਾਲ ਦੱਸਦੀ ਹੈ । ਇਹ NaMo ਐਪ ਵਾਲੰਟੀਅਰ ਮੈਡਿਊਲ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਨੂੰ ਪੜ੍ਹੋ ਅਤੇ ਸਾਂਝਾ ਕਰੋ।
ਦੱਸ ਦੇਈਏ ਕਿ ਇਸੇ ਵਿਚਾਲੇ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅਗਲੀ ‘ਕਿਸਾਨ ਕ੍ਰਾਂਤੀ’ ਦਾ ਹਿੱਸਾ ਬਣਨ ਲਈ ਕਿਹਾ ਹੈ । ਟਿਕੈਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਤਿੰਨ ਨਵੇਂ ਖੇਤੀਬਾੜੀ ਬਿੱਲਾਂ ‘ਤੇ ਚੱਲ ਰਹੇ ਅੰਦੋਲਨ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਕੋਈ ਹੱਲ ਨਹੀਂ ਲੱਭਦੀ ਤਾਂ ਕਿਸਾਨ ਇਸ ਮਸਲੇ ਦੇ ਹੱਲ ਲਈ ਆਪਣੇ ਤਰੀਕੇ ਨਾਲ ਕੰਮ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਦੇਖੋ: ਪੰਜਾਬ ‘ਚ ਸਿਆਸੀ ਪਾਰਟੀਆਂ ਲਈ ਵੱਡਾ ਖ਼ਤਰਾ !ਮੁਲਾਜਮਾਂ ਨੇ ਚੋਣ ਲੜਨ ਦਾ ਕੀਤਾ ਐਲਾਨ