Vitamin D rich foods: ਸਰੀਰ ਨੂੰ ਤੰਦਰੁਸਤ ਅਤੇ ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਵਿਟਾਮਿਨ-ਡੀ ਦੀ ਜ਼ਰੂਰਤ ਹੁੰਦੀ ਹੈ। ਇਸ ਨਾਲ ਇਮਿਊਨਿਟੀ ਵਧਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਧੁੱਪ ਸੇਕਣ ਨਾਲ ਸਰੀਰ ਨੂੰ ਲਗਭਗ 80 ਪ੍ਰਤੀਸ਼ਤ ਵਿਟਾਮਿਨ-ਡੀ ਮਿਲਦਾ ਹੈ। ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਈ ਕਾਰਨਾਂ ਕਰਕੇ ਧੁੱਪ ਨਹੀਂ ਸੇਕ ਪਾਉਂਦੇ। ਅਜਿਹੇ ‘ਚ ਉਨ੍ਹਾਂ ਨੂੰ ਵਿਟਾਮਿਨ-ਡੀ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਕਾਰਨ ਹੱਡੀਆਂ ਕਮਜ਼ੋਰ ਹੋਣ ਦੇ ਨਾਲ ਸਰੀਰ ਦਾ ਵਿਕਾਸ ਹੌਲੀ ਹੋ ਜਾਂਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਵੀ ਸਹੀ ਮਾਤਰਾ ‘ਚ ਧੁੱਪ ਨਹੀਂ ਸੇਕ ਪਾਉਂਦੇ ਤਾਂ ਤੁਸੀਂ ਇਸ ਦੀ ਕਮੀ ਨੂੰ ਆਪਣੀ ਡਾਇਟ ‘ਚ ਕੁਝ ਚੀਜ਼ਾਂ ਸ਼ਾਮਲ ਕਰਕੇ ਪੂਰਾ ਕਰ ਸਕਦੇ ਹੋ। ਇਸ ਲਈ ਅੱਜ ਅਸੀਂ ਤੁਹਾਨੂੰ ਅਜਿਹੇ 5 ਭੋਜਨ ਦੇ ਬਾਰੇ ਦੱਸਦੇ ਹਾਂ ਜਿਨ੍ਹਾਂ ਦੁਆਰਾ ਤੁਸੀਂ ਵਿਟਾਮਿਨ-ਡੀ ਨੂੰ ਸਹੀ ਮਾਤਰਾ ਵਿਚ ਲੈ ਸਕਦੇ ਹੋ…
ਆਂਡਾ: ਆਂਡਾ ਵੀ ਵਿਟਾਮਿਨ-ਡੀ ਦਾ ਉਚਿਤ ਸਰੋਤ ਹੈ। ਜਿੱਥੇ ਇਸ ਦੇ ਚਿੱਟੇ ਹਿੱਸੇ ‘ਚ ਪ੍ਰੋਟੀਨ ਮਿਲਦਾ ਹੈ, ਉੱਥੇ ਆਂਡੇ ਦੀ ਜ਼ਰਦੀ ਸਰੀਰ ‘ਚ ਵਿਟਾਮਿਨ-ਡੀ ਦੀ ਕਮੀ ਨੂੰ ਪੂਰੀ ਕਰਨ ‘ਚ ਸਹਾਇਤਾ ਕਰਦੀ ਹੈ। ਇਸ ਲਈ ਸਰਦੀਆਂ ‘ਚ ਇਸ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬੀਮਾਰੀਆਂ ਤੋਂ ਬਚਾਅ ਰਹਿਣ ਦੇ ਨਾਲ ਸਰੀਰ ਦਾ ਵਧੀਆ ਵਿਕਾਸ ਹੋਣ ‘ਚ ਸਹਾਇਤਾ ਮਿਲਦੀ ਹੈ।
ਸੰਤਰਾ: ਸਰਦੀਆਂ ‘ਚ ਸੰਤਰਾ ਜ਼ਿਆਦਾ ਪਾਇਆ ਜਾਂਦਾ ਹੈ। ਇਸ ‘ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੋਣ ਦੇ ਨਾਲ ਜ਼ਿਆਦਾ ਮਾਤਰਾ ‘ਚ ਵਿਟਾਮਿਨ ਸੀ ਅਤੇ ਡੀ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਵਿਚ ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਜੋ ਲੋਕ ਸਹੀ ਮਾਤਰਾ ‘ਚ ਧੁੱਪ ਨਹੀਂ ਸੇਕ ਪਾਉਂਦੇ ਉਨ੍ਹਾਂ ਲਈ ਸੰਤਰੇ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ।
ਮੱਛੀ: ਜੇ ਤੁਸੀਂ ਮਾਸਾਹਾਰੀ ਹੋ ਤਾਂ ਸਰੀਰ ਵਿਚ ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਆਪਣੀ ਡਾਇਟ ‘ਚ ਮੱਛੀ ਨੂੰ ਸ਼ਾਮਲ ਕਰੋ। ਇਸ ‘ਚ ਵਿਟਾਮਿਨ-ਡੀ ਭਰਪੂਰ ਹੁੰਦਾ ਹੈ। ਖ਼ਾਸ ਤੋਰ ‘ਤੇ ਟਿਊਨਾ ਅਤੇ ਸੈਲਮਨ ਜਿਹੀ ਮੱਛੀ ਖਾਣ ਨਾਲ ਇਸ ਦੀ ਕਮੀ ਪੂਰੀ ਹੋਣ ਦੇ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ। ਨਾਲ ਹੀ ਬਿਮਾਰੀਆਂ ਤੋਂ ਬਚਾਅ ਰਹਿਣ ਦੇ ਨਾਲ ਸਰੀਰ ਦਾ ਵਧੀਆ ਵਿਕਾਸ ਹੋਣ ਵਿਚ ਸਹਾਇਤਾ ਮਿਲਦੀ ਹੈ।
ਮਸ਼ਰੂਮਜ਼: ਮਸ਼ਰੂਮ ਖਾਣ ‘ਚ ਦੇ ਸਵਾਦ ਹੋਣ ਦੇ ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸ ਨੂੰ ਨਿਯਮਿਤ ਰੂਪ ਵਿੱਚ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਸਰੀਰ ਨੂੰ ਲਗਭਗ 20 ਪ੍ਰਤੀਸ਼ਤ ਵਿਟਾਮਿਨ-ਡੀ ਮਿਲਦਾ ਹੈ। ਨਾਲ ਹੀ, ਕੈਲਸ਼ੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਮਸ਼ਰੂਮਜ਼ ਦਾ ਸੇਵਨ ਇਮਿਊਨਿਟੀ ਵਧਾਉਣ ‘ਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਬਦਾਮ: ਬਦਾਮ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ‘ਚ ਵਿਟਾਮਿਨ-ਡੀ ਜ਼ਿਆਦਾ ਮਾਤਰਾ ਵਿਚ ਪਾਇਆ ਜਾਂਦਾ ਹੈ। ਅਜਿਹੇ ‘ਚ ਜੇ ਤੁਸੀਂ ਧੁੱਪ ਨਹੀਂ ਸੇਕ ਪਾਉਂਦੇ ਤਾਂ ਇਸ ਦੀ ਕਮੀ ਨੂੰ ਪੂਰਾ ਕਰਨ ਲਈ ਬਦਾਮ ਖਾਣਾ ਬੈਸਟ ਰਹੇਗਾ। ਇਸ ਤੋਂ ਇਲਾਵਾ ਬਦਾਮਾਂ ਵਿਚ ਕੈਲਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸਦੇ ਸੇਵਨ ਨਾਲ ਸਰੀਰ ਦਾ ਵਿਕਾਸ ਹੋਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।