UK New Coronavirus Strain: ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਵਿਰੁੱਧ ਵੈਕਸੀਨ ਆਉਣ ਦੀ ਉਮੀਦ ਜਾਗੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਇੱਕ ਨਵੀਂ ਕਿਸਮ ਦੇ ਕੋਰੋਨਾ ਨੇ ਚਿੰਤਾ ਵਧਾ ਦਿੱਤੀ ਹੈ। ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਸਾਹਮਣੇ ਆਇਆ ਹੈ, ਜੋ ਕਾਫ਼ੀ ਖਤਰਨਾਕ ਹੈ । ਇਸ ਤੋਂ ਬਾਅਦ ਯੂਰਪ ਦੇ ਕਈ ਦੇਸ਼ਾਂ ਨੇ ਯੂਕੇ ਜਾਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਹੁਣ ਭਾਰਤ ਵਿੱਚ ਵੀ ਇਸੇ ਤਰ੍ਹਾਂ ਦੀ ਮੰਗ ਉੱਠਣ ਲੱਗੀ ਹੈ। ਸੋਮਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਵਿੱਚ ਟਵੀਟ ਕੀਤਾ।
ਇਸ ਮੁੱਦੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ । ਕੇਜਰੀਵਾਲ ਨੇ ਲਿਖਿਆ ਕਿ ਯੂਨਾਈਟਿਡ ਕਿੰਗਡਮ ਵਿੱਚ ਕੋਰੋਨਾ ਦੇ ਨਵੇਂ ਸਟ੍ਰੇਨ ਨਾਲ ਹਲਚਲ ਹੈ ਅਤੇ ਇਹ ਇੱਕ ਸੁਪਰ ਸਪ੍ਰੇਡਰ ਦੀ ਤਰ੍ਹਾਂ ਕੰਮ ਕਰ ਰਿਹਾ ਹੈ। ਅਜਿਹੀ ਸਥਿਤੀ ਵਿੱਚ ਭਾਰਤ ਸਰਕਾਰ ਨੂੰ ਵੀ ਯੂਕੇ ਦੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।
ਉੱਥੇ ਹੀ ਦੂਜੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਯੂਨਾਈਟਿਡ ਕਿੰਗਡਮ ਵਿੱਚ ਕੋਰੋਨਾ ਦੇ ਨਵੇਂ ਸਟ੍ਰੋਨ ਦੀ ਖ਼ਬਰ ਚਿੰਤਾਜਨਕ ਹੈ । ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਬ੍ਰਿਟੇਨ ਤੇ ਦੂਜੇ ਯੂਰਪੀਅਨ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ । ਰਾਜਸਥਾਨ ਦੇ ਮੁੱਖ ਮੰਤਰੀ ਨੇ ਲਿਖਿਆ ਕਿ ਭਾਰਤ ਨੂੰ ਦੂਜੇ ਦੇਸ਼ਾਂ ਨਾਲ ਵੀ ਕਿਸੇ ਵੀ ਲਹਿਰ ਤੋਂ ਸੁਚੇਤ ਰਹਿਣਾ ਹੋਵੇਗਾ । ਇਸ ਦੇ ਨਾਲ, ਜੇ ਵਾਇਰਸ ਦੇ ਨਵੇਂ ਸਟ੍ਰੇਨ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਡਾਕਟਰੀ ਮਾਹਿਰਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਦੱਸ ਦੇਈਏ ਕਿ ਬ੍ਰਿਟੇਨ ਵਿੱਚ ਕੋਰੋਨਾ ਦਾ ਨਵਾਂ ਸਟ੍ਰੇਨ VUI-202012/01 ਮਿਲਿਆ ਹੈ, ਜਿਸ ਤੋਂ ਬਾਅਦ ਵਿਗਿਆਨ ਜਗਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਬ੍ਰਿਟੇਨ ਨੇ ਵੀ ਇੱਥੇ ਆਪਣੀ ਸਖਤੀ ਵਧਾ ਦਿੱਤੀ ਹੈ । ਜਦੋਂ ਕਿ ਫਰਾਂਸ, ਜਰਮਨੀ, ਨੀਦਰਲੈਂਡਸ ਸਮੇਤ ਯੂਰਪ ਦੇ ਕਈ ਦੇਸ਼ਾਂ ਨੇ ਯੂਕੇ ਦੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਦੇਖੋ: ‘ਭਟਕਤੇ ਫਿਰਤੇ ਹੋ ਕਿਉਂ ਹੱਜ ਕਰੇਂ ਯਹਾਂ ਆ ਕਰ, ਯਹ ਕਾਬਾ ਪਾਸ ਹੈ ਹਰ ਇੱਕ ਖਾਲਸਾ ਕੇ ਲਿਏ’