Shilpa Shetty at abroad holiday : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਹੁਣ ਉਹ ਆਪਣੀਆਂ ਛੁੱਟੀਆਂ ਮਨਾਉਣ ਲਈ ਵਿਦੇਸ਼ ਗਏ ਹਨ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।
ਇਸ ਦੇ ਨਾਲ ਹੀ ਉਨ੍ਹਾਂ ਦੀ ਪਰਿਵਾਰ ਦੇ ਨਾਲ ਵੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਪ੍ਰਾਈਵੇਟ ਜੈੱਟ ‘ਤੇ ਸਵਾਰ ਹੋਣ ਤੋਂ ਪਹਿਲਾਂ ਪੋਜ਼ ਦਿੰਦੇ ਨਜ਼ਰ ਆਏ ।ਇਸ ਪ੍ਰਾਈਵੇਟ ਜੈਟ ‘ਚ ਸ਼ਿਲਪਾ ਆਪਣੀ ਮਾਂ ਅਤੇ ਭੈਣਾਂ ਦੇ ਨਾਲ ਵਿਦੇਸ਼ ਛੁੱਟੀਆਂ ਮਨਾਉਣ ਲਈ ਰਵਾਨਾ ਹੋਈ ਹੈ ।

ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ੧੩ ਸਾਲ ਬਾਅਦ ਅਦਾਕਾਰੀ ਦੀ ਦੁਨੀਆ ‘ਚ ਵਾਪਸੀ ਕਰ ਰਹੀ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਫ਼ਿਲਮ ਨਿਕੰਮਾ ਦੀ ਸ਼ੂਟਿੰਗ ਪੂਰੀ ਕੀਤੀ, ਹੈ । ਜਿਸਦੇ ਰੈਪ ਅੱਪ ਸੈਲੀਬ੍ਰੇਸ਼ਨ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਸ਼ਿਲਪਾ ਸ਼ੇੱਟੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ ਉਹਨਾਂ ਦਾ ਕਮ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਉਂਦਾ ਹੈ ।
ਦੇਖੋ ਵੀਡੀਓ : ਅੰਦੋਲਨ ‘ਚ ਆਉਂਦੇ 35 ਲੱਖ ਦੀ Fortuner ਹੋਗੀ ਚੋਰੀ, ਫਿਰ ਵੀ ਸੰਘਰਸ਼ ‘ਚ ਪਹੁੰਚ ਗਿਆ ਇਹ ਬਾਬਾ






















