Sukhsindar Shinda shared post : ਹਰ ਸਾਲ ਦਸੰਬਰ ਦੇ ਮਹੀਨੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਜਾਂਦਾ ਹੈ । ਉਨ੍ਹਾਂ ਦੀ ਕੁਰਬਾਨੀ ਨੂੂੰ ਹਰ ਕੋਈ ਯਾਦ ਕਰ ਰਿਹਾ ਹੈ ।ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਹੈ । ਦੱਸ ਦਈਏ ਕਿ ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸ਼ੁਭਾਇਮਾਨ ਹੈ।
ਕਲਗੀਧਰ ਪਾਤਸ਼ਾਹ ਦੇ ਛੋਟੇ ਬਹਾਦਰ ਸਪੂਤ ਸ੍ਰੀ ਅਨੰਦਪੁਰ ਸਾਹਿਬ ਦੀ ਭਿਆਨਕ ਜੰਗ ਸਮੇਂ ਮਾਤਾ ਗੁਜਰੀ ਸਮੇਤ, ਗੁਰਦੁਆਰਾ ਪਰਿਵਾਰ ਵਿਛੋੜਾ ਦੇ ਸਥਾਨ ਤੋਂ ਖਾਲਸਾਈ ਪਰਿਵਾਰ ਨਾਲੋਂ ਵਿਛੜ ਗਏ।ਘਰੇਲੂ ਨੌਕਰ, ਗੰਗੂ ਬ੍ਰਾਹਮਣ ਦੀ ਗਦਾਰੀ ਕਾਰਨ ਛੋਟੇ ਸਾਹਿਜ਼ਾਦਿਆਂ ਨੂੰ ਸਰਹਿੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ।
![Sukhsindar Shinda shared post](https://dailypost.in/wp-content/uploads/2020/12/chote-sahibzade-71-.jpg)
ਸਿੱਖ ਧਰਮ ਨੂੰ ਛੱਡਣ ਤੇ ਇਸਲਾਮ ਕਬੂਲ਼ ਕਰਨ ਲਈ ਸਾਹਿਬਜ਼ਾਦਿਆਂ ਨੂੰ ਸੰਸਾਰਿਕ ਤੇ ਪ੍ਰਮਾਥਿਕ ਲਾਲਚ ਤੇ ਡਰਾਵੇ ਦਿੱਤੇ ਗਏ। ਜਦ ਸਾਹਿਬਜ਼ਾਦੇ ਕਿਸੇ ਲਾਲਚ-ਡਰਾਵੇ ਨੂੰ ਨਾ ਮੰਨੇ ਤਾਂ ਜ਼ਾਲਮਾਂ ਉਨ੍ਹਾਂ ਮਾਸੂਮ ਜਿੰਦਾਂ ਨੂੰ ਨੀਹਾਂ ਵਿਚ ਚਿਣਵਾ-ਕਤਲ ਕਰਵਾ ਦਿਤਾ। ਵਿਸ਼ਵ ਇਤਿਹਾਸ ਦਾ ਇਹ ਲਾਸਾਨੀ ਸ਼ਹੀਦੀ ਸਾਕਾ 13 ਪੋਹ, 1761 ਵਿਚ ਵਾਪਰਿਆ । ਸਾਹਿਬਜ਼ਾਦਿਆਂ ਨੇ ਸਿੱਖੀ ਪੂਰੇ ਸਿਦਕ ਨਾਲ ਨਿਭਾਈ ਸਾਨੂੰ ਸਭ ਨੂੰ ਉਹਨਾਂ ਤੋਂ ਕੁੱਝ ਸਿੱਖਿਆ ਜਰੂਰ ਲੈਣੀ ਚਾਹੀਦੀ ਹੈ ।