Akhilesh yadav on farmers protest : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਕਿਸਾਨ ਅੰਦੋਲਨ ਦੇ ਦੌਰਾਨ ਸਿਆਸੀ ਪਾਰਾ ਵੀ ਕਾਫੀ ਚੜਿਆ ਹੋਇਆ ਹੈ। ਅੱਜ ਕਿਸਾਨ ਦਿਵਸ ਹੈ। ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ‘ਤੇ ਕਿਸਾਨ ਦਿਵਸ ਮਨਾਇਆ ਜਾਂਦਾ ਹੈ। ਸਮਾਜਵਾਦੀ ਪਾਰਟੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਸਮਾਗਮ ਤੋਂ ਪਹਿਲਾਂ ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਕਿਹਾ, “ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਕੋਟਿ-ਕੋਟਿ ਨਮਸਕਾਰ! ਅੱਜ ਭਾਜਪਾ ਦੇ ਰਾਜ ਦੌਰਾਨ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ‘ਕਿਸਾਨ ਦਿਵਸ’ ਆਇਆ ਹੈ, ਜਦੋਂ ਦੇਸ਼ ਦੇ ਕਿਸਾਨ ਜਸ਼ਨਾਂ ਦੀ ਬਜਾਏ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਭਾਜਪਾ ਕਿਸਾਨਾਂ ਦਾ ਅਪਮਾਨ ਕਰਨਾ ਬੰਦ ਕਰੇ ਕਿਉਂਕਿ ‘ਦੇਸ਼ ਦਾ ਕਿਸਾਨ ਭਾਰਤ ਦਾ ਹੈ ਮਾਣ’।” ਇਸ ਤੋਂ ਪਹਿਲਾ ਮੰਗਲਵਾਰ ਨੂੰ, ਸਿੰਘੂ ਸਰਹੱਦ ‘ਤੇ ਡਟੇ ਕਿਸਾਨਾਂ ਨੇ ਪੀ.ਐਮ ਨਰਿੰਦਰ ਮੋਦੀ ਨੂੰ ਖੂਨ ਨਾਲ ਚਿੱਠੀ ਲਿਖੀ ਅਤੇ ਮੰਗ ਕੀਤੀ ਕਿ ਕਾਨੂੰਨ ਵਾਪਿਸ ਲਏ ਜਾਣ।
ਇਹ ਵੀ ਦੇਖੋ : AAP ਦੀ ਸਾਬਕਾ MLA ਦਾ ਪੰਜਾਬੀ ‘ਚ ਪਹਿਲਾਂ ਇੰਟਰਵਿਊ, ਸੁਣੋ ਕਿਵੇਂ ਮਾਂਜਕੇ ਰੱਖ ਦਿੱਤਾ ਕੇਜਰੀਵਾਲ !