Rahul Gandhi to hold protest: ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸ ਦੌਰਾਨ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਵੇਰੇ 10.45 ਵਜੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਕਿਸਾਨਾਂ ਦੇ ਹੱਕ ਵਿੱਚ ਮਾਰਚ ਕਰਨਗੇ । ਕਾਂਗਰਸ ਦੇ ਹੋਰ ਸੰਸਦ ਮੈਂਬਰ ਵੀ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਸ ਮਾਰਚ ਵਿੱਚ ਹਿੱਸਾ ਲੈਣਗੇ। ਮਾਰਚ ਤੋਂ ਬਾਅਦ ਰਾਹੁਲ ਅਤੇ ਕਾਂਗਰਸ ਦੇ ਹੋਰ ਸੀਨੀਅਰ ਕਾਂਗਰਸੀ ਆਗੂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ ਅਤੇ 2 ਕਰੋੜ ਦੇ ਦਸਤਖਤਾਂ ਵਾਲਾ ਮੰਗ ਪੱਤਰ ਉਨ੍ਹਾਂ ਨੂੰ ਸੌਂਪਣਗੇ । ਇਸ ਵਿੱਚ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਪੀਲ ਕੀਤੀ ਜਾਵੇਗੀ।
ਪਾਰਟੀ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ਵਿੱਚ ਇਹ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਦੁਖੀ ਕੀਤਾ ਹੈ ਅਤੇ ਹੁਣ ਉਨ੍ਹਾਂ ਦੇ ਮੰਤਰੀ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ । ਉਨ੍ਹਾਂ ਕਿਹਾ, “ਕਾਂਗਰਸ ਨੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਦੇ ਚੱਲ ਰਹੇ ਵਿਰੋਧ ਨੂੰ ਹੋਰ ਮਜ਼ਬੂਤ ਕਰਨ ਅਤੇ ਅੱਗੇ ਵਧਾਉਣ ਲਈ ਕਾਨੂੰਨਾਂ ਵਿਰੁੱਧ ਦੇਸ਼ ਵਿਆਪੀ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਹੱਕ ਵਿੱਚ ਕਰੀਬ ਦੋ ਕਰੋੜ ਲੋਕਾਂ ਦੇ ਦਸਤਖਤ ਇਕੱਠੇ ਕੀਤੇ ਗਏ ਹਨ।”
ਕਾਂਗਰਸੀ ਨੇਤਾ ਨੇ ਦਾਅਵਾ ਕੀਤਾ, “ਕੜਾਕੇ ਦੀ ਠੰਡ ਦੇ ਦੌਰਾਨ ਕਿਸਾਨ 28 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਹੁਣ ਤੱਕ 44 ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਮੋਦੀ ਸਰਕਾਰ ਨੇ ਪਹਿਲਾਂ ਕਿਸਾਨਾਂ ਨੂੰ ਦਰਦ ਦਿੱਤਾ ਅਤੇ ਹੁਣ ਇਸ ਦੇ ਮੰਤਰੀ ਵੀ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ।”
ਦੱਸ ਦੇਈਏ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਗਤਿਰੋਧ ਜਾਰੀ ਹੈ। ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਛੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਉੱਥੇ ਹੀ ਦੂਜੇ ਪਾਸੇ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਦੇ ਪ੍ਰਸਤਾਵ ਨੂੰ ਰੱਦ ਕਰਨ ਵਾਲੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੇ ‘ਖੁੱਲ੍ਹੇ ਦਿਲ’ ਨਾਲ ਗੱਲਬਾਤ ਲਈ ਅੱਗੇ ਆਉਣ ਦੀ ਉਡੀਕ ਕਰ ਰਿਹਾ ਹੈ ਅਤੇ ‘ਜੇਕਰ ਸਰਕਾਰ ਕੋਈ ਕਦਮ ਅੱਗੇ ਵਧਾਵੇਗੀ ਤਾਂ ਕਿਸਾਨਾਂ ਦੋ ਕਦਮ ਅੱਗੇ ਵਧਾਉਣਗੇ।’
ਇਹ ਵੀ ਦੇਖੋ: ਹਰਿਆਣਾ ਦੇ ਸੋਨੀਪਤ ਤੋਂ ਟਰਾਲੀਆਂ ਭਰ-ਭਰ ਪਹੁੰਚੀਆਂ ਔਰਤਾਂ, ਮੋਦੀ ‘ਤੇ ਕੱਢੀ ਰੱਜ ਕੇ ਭੜਾਸ