Farmers protest bjp mla : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਗੱਲਬਾਤ ਦੇ ਟੇਬਲ ’ਤੇ ਆਵੇ, ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਏ। ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ‘ਤੇ ਸਿਆਸੀ ਪਾਰਾ ਵੀ ਕਾਫੀ ਵੱਧ ਗਿਆ ਹੈ। ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਮਾਰਚ ਕੱਢ ਰਿਹਾ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਪਾਰਟੀ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ। ਕਾਂਗਰਸ ਸੰਸਦ ਰਾਹੁਲ ਗਾਂਧੀ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਹਨ, ਦੂਜੇ ਪਾਸੇ ਮਾਰਚ ਵਿੱਚ ਸ਼ਾਮਿਲ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਉੱਥੇ ਹੀ ਭਾਜਪਾ ਲਗਾਤਾਰ ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਨੂੰ ਨਿਸ਼ਾਨਾ ਬਣਾ ਰਹੀ ਹੈ। BJP ਪਾਰਟੀ ਲਗਾਤਾਰ ਕਿਸਾਨਾਂ ਦੇ ਅੰਦੋਲਨ ਨੂੰ ਸਿਆਸੀ ਅੰਦੋਲਨ ਦੱਸ ਰਹੀ ਹੈ। ਇਸੇ ਤਰਾਂ ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ, ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨਾਂ ਦਾ ਮਸੀਹਾ ਕਹੇ ਜਾਣ ਵਾਲੇ ਚੌਧਰੀ ਚਰਨ ਸਿੰਘ ਦੀ 118 ਵੀਂ ਜਯੰਤੀ ਮੌਕੇ, ਭਾਜਪਾ ਵਿਧਾਇਕ ਨੇ ਅੰਦੋਲਨ ਵਿੱਚ ਬੈਠੇ ਕਿਸਾਨਾਂ ਨੂੰ ਕਾਂਗਰਸ ਦਾ ਏਜੰਟ ਦੱਸਿਆ ਹੈ। ਚੌਧਰੀ ਚਰਨ ਸਿੰਘ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਮੇਲਾ ਲਗਾਇਆ ਗਿਆ ਜਿੱਥੇ ਸਥਾਨਕ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਮੇਲੇ ਵਿੱਚ ਕਮਿਸ਼ਨਰ ਤੋਂ ਇਲਾਵਾ ਡੀਐਮ, ਐਸਪੀ, ਕਿਸਾਨ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਇਸ ਮੇਲੇ ਵਿੱਚ ਸੰਬੋਧਨ ਦੌਰਾਨ ਭਾਜਪਾ ਦੇ ਵਿਧਾਇਕ ਦੇਵੇਂਦਰ ਰਾਜਪੂਤ ਨੇ ਕਿਸਾਨਾਂ ਨੂੰ ਕਾਂਗਰਸ ਦਾ ਏਜੰਟ ਦੱਸਿਆ। ਉਨ੍ਹਾਂ ਕਿਹਾ, “ਜੋ, ਕਿਸਾਨ ਦਿੱਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਉਹ ਕਿਸਾਨ ਨਹੀਂ ਹਨ, ਏਜੰਟ ਹਨ। ਉਹ ਕਾਂਗਰਸੀਆਂ ਦੇ ਏਜੰਟ ਬਣ ਗਏ ਹਨ।
ਇਹ ਵੀ ਦੇਖੋ : ਨਵਜੋਤ ਸਿੱਧੂ ਨੇ ਦਿੱਤਾ ਕਿਸਾਨਾਂ ਲਈ ਵੱਡਾ ਬਿਆਨ ਤੇ ਸੁਣੋ ਕੀ ਬੋਲੇ MP ਡਿੰਪਾ ਦੀ ਬਦਸਲੂਕੀ ‘ਤੇ…!