Narendra singh tomar says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਅੰਦੋਲਨ ਦੇ ਦੌਰਾਨ ਸਿਆਸਤ ਵੀ ਤੇਜ ਹੋ ਗਈ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੇ ਗਏ 2 ਕਰੋੜ ਕਿਸਾਨਾਂ ਦੇ ਦਸਤਖਤ ਵਾਲੇ ਪੱਤਰ ਨੂੰ ਫ਼ਰਜ਼ੀ ਕਰਾਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਜੋ ਵੀ ਕਹਿੰਦੇ ਹਨ, ਕਾਂਗਰਸ ਵੀ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਨਰਿੰਦਰ ਤੋਮਰ ਨੇ ਕਿਹਾ- ਅੱਜ ਜਦੋਂ ਰਾਹੁਲ ਗਾਂਧੀ ਕਾਨੂੰਨ ਖਿਲਾਫ ਆਪਣਾ ਵਿਰੋਧ ਦਰਜ ਕਰਾਉਣ ਲਈ ਰਾਸ਼ਟਰਪਤੀ ਕੋਲ ਗਏ ਤਾਂ ਇਨ੍ਹਾਂ ਕਿਸਾਨਾਂ ਨੇ ਮੈਨੂੰ ਦੱਸਿਆ ਕਿ ਕਾਂਗਰਸ ਤੋਂ ਸਾਡੇ ਕੋਲ ਕੋਈ ਵੀ ਦਸਤਖਤ ਲੈਣ ਨਹੀਂ ਆਇਆ। ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ- ਜੇ ਰਾਹੁਲ ਗਾਂਧੀ ਇੰਨੇ ਚਿੰਤਤ ਸਨ, ਤਾਂ ਉਨ੍ਹਾਂ ਨੂੰ ਸੱਤਾ ਵਿੱਚ ਹੁੰਦੇ ਹੋਏ ਕਿਸਾਨਾਂ ਲਈ ਕੁੱਝ ਕਰਨਾ ਚਾਹੀਦਾ ਸੀ। ਕਾਂਗਰਸ ਦਾ ਕਿਰਦਾਰ ਹਮੇਸ਼ਾਂ ਕਿਸਾਨ ਵਿਰੋਧੀ ਰਿਹਾ ਹੈ।
ਇਹ ਵੀ ਦੇਖੋ : ਦਿੱਲੀ ਕਿਸਾਨ ਮੋਰਚੇ ਦੀ stage ਤੋਂ 29 ਵੇਂ ਦਿਨ ਗਰਜਦੇ ਬੋਲ, live…