Night curfew lifted in Punjab: ਦੇਸ਼ ਅਤੇ ਵਿਸ਼ਵ ਵਿੱਚ ਕੋਰੋਨਾ ਸੰਕਰਮਣ ਦੇ ਖਤਰੇ ਵਿਚਾਲੇ ਕ੍ਰਿਸਮਿਸ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਕੋਵਿਡ ਦੇ ਖ਼ਤਰੇ ਕਾਰਨ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਕਈ ਰਾਜਾਂ ਵਿੱਚ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ । ਉੱਥੇ ਹੀ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਇਆ ਨਾਈਟ ਕਰਫਿਊ ਕ੍ਰਿਸਮਿਸ ਦੇ ਮੱਦੇਨਜ਼ਰ ਵੀਰਵਾਰ ਨੂੰ ਹਟਾ ਦਿੱਤਾ।
ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ,” ਕ੍ਰਿਸਮਸ ਦੇ ਸ਼ੁਭ ਅਵਸਰ ਨੂੰ ਮਨਾਉਣ ਲਈ ਰਾਤ ਨੂੰ ਕਰਫਿਊ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਫਤਿਹਗੜ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਰਾਤ ਦੇ ਕਰਫਿਊ ਵਿਚ ਰਾਹਤ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਹਰ ਸਾਲ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਸ਼ਹੀਦ ਜੋੜ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੀ ਦੂਸਰੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਨਾਈਟ ਕਰਫਿਊ ਲਗਾਇਆ ਹੈ। ਇਹ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਹੁੰਦਾ ਹੈ, ਪਰ 25 ਤੋਂ 27 ਦਸੰਬਰ ਤੱਕ ਰਾਤ ਦੇ ਕਰਫਿਊ ਵਿੱਚ ਰਾਹਤ ਦਿੱਤੀ ਗਈ ਹੈ।