Farmers protest unions meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਕਿਸਾਨ ਪੰਚਾਇਤ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ।
ਇਸੇ ਵਿਚਾਲੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਸ਼ੁੱਕਰਵਾਰ ਨੂੰ ਸਰਕਾਰ ਦੀ ਨਵੀਂ ਪੇਸ਼ਕਸ਼ ਬਾਰੇ ਵਿਚਾਰ ਵਟਾਂਦਰੇ ਕੀਤੇ ਸੀ। ਕੁੱਝ ਸੰਗਠਨਾਂ ਨੇ ਸੰਕੇਤ ਦਿੱਤਾ ਸੀ ਕਿ ਉਹ ਮੌਜੂਦਾ ਰੁਕਾਵਟ ਦਾ ਹੱਲ ਲੱਭਣ ਲਈ ਕੇਂਦਰ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕਰ ਸਕਦੇ ਹਨ । ਯੂਨੀਅਨਾਂ ਨੇ ਕਿਹਾ ਕਿ ਅੱਜ ਯਾਨੀ ਕਿ ਸ਼ਨੀਵਾਰ ਨੂੰ ਇੱਕ ਹੋਰ ਬੈਠਕ ਹੋਵੇਗੀ, ਜਿਸ ਵਿੱਚ ਰੁਕੀ ਹੋਈ ਗੱਲਬਾਤ ਨੂੰ ਮੁੜ ਤੋਂ ਸ਼ੁਰੂ ਕਰਨ ਲਈ ਕੇਂਦਰ ਦੇ ਸੱਦੇ ‘ਤੇ ਰਸਮੀ ਫੈਸਲਾ ਲਿਆ ਜਾਵੇਗਾ, ਅਤੇ ਹੁਣ ਇਸ ਮਸਲੇ ‘ਤੇ ਬੈਠਕ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਵਲੋਂ ਅੱਗੇ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਦੇਖੋ : ਪਹਿਲੀ ਗੱਲ ਕਾਨੂੰਨ ਰੱਦ ਕਰਵਾਉਣੇ, ਫਿਰ ਦੂਜੀ ਗੱਲ ਕਰੇ Modi ਸਰਕਾਰ : ਰਾਜੇਵਾਲ