congress leader rahul gandhi: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਅੰਨਦਾਤਾ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ ਅਤੇ ਵਿਰੋਧ-ਪ੍ਰਦਰਸ਼ਨ ਕਰ ਰਹੇ ਹਨ।ਇਸ ਦੌਰਾਨ ਕਿਸਾਨਾਂ ਅਤੇ ਕੇਂਦਰ ਸਰਕਾਰ ਦੌਰਾਨ ਪੰਜ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ ਜੋ ਕਿ ਬੇਨਤੀਜਾ ਰਹੀ।ਹੁਣ 29 ਦਸੰਬਰ ਨੂੰ ਇੱਕ ਵਾਰ ਫਿਰ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਹੋਣੀ ਹੈ।ਕਿਆਸ ਲਗਾਏ ਜਾ ਰਹੇ ਹਨ ਕਿ ਇਸ ਗੱਲਬਾਤ ਤੋਂ ਬਾਅਦ ਕੋਈ ਹੱਲ ਜ਼ਰੂਰ ਨਿਕਲੇਗਾ।ਇਸ ਦੌਰਾਨ ਕਾਂਗਰਸ ਪੂਰੀ ਤਰ੍ਹਾਂ ਨਾਲ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ।ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ
ਦੇ ਹੌਸਲਾ ਅਫਜਾਈ ਲਈ ਆਪਣੇ ਟਵਿੱਟਰ ‘ਤੇ ਕਵਿਤਾ ਦੀਆਂ ਕੁਝ ਸਤਰਾਂ ਲਿਖੀਆਂ ਹਨ।ਇਸ ਸਤਰਾਂ ਰਾਹੀਂ ਰਾਹੁਲ ਗਾਂਧੀ ਨੇ ਅੰਨਦਾਤਿਆਂ ਨੂੰ ਆਪਣੇ ਉਦੇਸ਼ ਵੱਲ ਵੱਧਣ ਲਈ ਕਿਹਾ।ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਰੋਕਣ ਲਈ ਕਈ ਯਤਨ ਕੀਤੇ ਜਾਣਗੇ ਪਰ ਉਹ ਬਿਹਾਂ ਡਰੇ ਅੱਗੇ ਵੱਧਦੇ ਰਹਿਣ।ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਵੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਟਵੀਟ ਰਾਹੀਂ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਸੀ।ਰਾਹੁਲ ਗਾਂਧੀ ਨੇ ਇੱਕ ਵੀਡੀਓ ਪੋਸਟ ਕਰ ਕੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ।ਦੂਜੇ ਪਾਸੇ ਪਹਿਲਾਂ 24 ਦਸੰਬਰ ਨੂੰ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਅਧੀਰ ਰੰਜਨ ਚੌਧਰੀ ਅਤੇ ਗੁਲਾਬ ਨਬੀ ਆਜ਼ਾਦ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਕੋਵਿੰਦ ਨਾਲ ਗੱਲਬਾਤ ਕੀਤੀ।ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਹਮੇਸ਼ਾ ਖੜੇ ਹਾਂ।ਉਨ੍ਹਾਂ ਨੇ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, ਕਿਸਾਨ ਪਿੱਛੇ ਨਹੀਂ ਹਟੇਗਾ, ਪ੍ਰਧਾਨ ਮੰਤਰੀ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕਿਸਾਨ ਹਾਰ ਕੇ ਵਾਪਸ ਚਲੇ ਜਾਣਗੇ ਉਹ ਆਖਰੀ ਸਾਹ ਤੱਕ ਲੜਦੇ ਰਹਿਣਗੇ।