Tarsem Jassar and Kulbir Jhinjar : ਪੰਜਾਬੀ ਗਾਇਕ ਤਰਸੇਮ ਜੱਸੜ ਤੇ ਕੁਲਬੀਰ ਝਿੰਜਰ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਦਰਸ਼ਕਾਂ ਦੇ ਰੁਬਰੂ ਹੋਏ ਨੇ । ‘ਬਾਗੀਆਂ ਦੇ ਕਿੱਸੇ’ ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । ਇਸ ਗੀਤ ‘ਚ ਦੋਵੇਂ ਗਾਇਕਾਂ ਨੇ ਪੰਜਾਬੀਆਂ ਦੀ ਅਣਖ ਤੇ ਕੁਰਬਾਨੀਆਂ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਬਿਆਨ ਕੀਤਾ ਹੈ ।
ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਖੁਦ ਤਰਸੇਮ ਜੱਸੜ ਨੇ ਲਿਖੇ ਨੇ ਤੇ ਮਿਊਜ਼ਿਕ Beat Inspector ਨੇ ਦਿੱਤਾ ਹੈ । ਗਾਣੇ ਦਾ ਲਿਰਿਕਲ ਵੀਡੀਓ ਨੂੰ Vehli Janta Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਹ ਕਿਸਾਨੀ ਤੇ ਜੋਸ਼ੀਲਾ ਗੀਤ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ, ਜਿਸ ਕਰਕੇ ਇਹ ਗੀਤ ਟਰੈਂਡਿੰਗ ਚ ਚੱਲ ਰਿਹਾ ਹੈ ।
ਦੱਸ ਦਈਏ ਇੱਕ ਮਹੀਨੇ ਤੋਂ ਵੱਧ ਹੋ ਗਿਆ ਹੈ ਕਿਸਾਨਾਂ ਨੂੰ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਬੈਠੇ ਪ੍ਰਦਰਸ਼ਨ ਕਰ ਰਹੇ ਨੇ । ਕਿਸਾਨ ਕੇਂਦਰ ਸਰਕਾਰ ਨੂੰ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਨੇ।
ਦੇਖੋ ਵੀਡੀਓ : UP ਪੁਲਿਸ ਨਾਲ ਜਾ ਭਿੜੇ ਮਨਜਿੰਦਰ ਸਿਰਸਾ ਨੇ ਯੋਗੀ ਤੇ ਮੋਦੀ ਸਰਕਾਰ ਦਾ ਝੰਡ ਕੱਢ ਸੁੱਟਿਆ