farmers warns letter to harjit grewal: ਅੱਜ ਰਾਜਪੁਰਾ ਦੀ ਨਿਊ ਮਾਰਕੀਟ ਵਿਖੇ ਸਥਿਤ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਵਿਖੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿਧੁਪੁਰ ਦੇ ਕਾਰਜਕਰਤਾਵਾਂ ਵੱਲੋਂ ਪੁੱਜ ਕੇ ਦਫ਼ਤਰ ‘ਚ ਮੌਜੂਦ ਗਰੇਵਾਲ ਸਮਰਥਕਾਂ ਨੂੰ ਇਕ ਚੇਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪਹਿਲਾ ਸ਼ਹਿਰ ਵਿਚ ਝੰਡਾ ਮਾਰਚ ਕੱਢਿਆ ਗਿਆ ਅਤੇ ਮੁੜ ਭਾਜਪਾ ਆਗੂ ਗਰੇਵਾਲ ਦੇ ਦਫਤਰ ਮੁਹਰੇ ਪੁੱਜ ਕੇ ਦੇਸ਼ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜਮ ਕੇ ਨਾਰੇਬਾਜੀ ਵੀ ਕੀਤੀ ਗਈ।
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਹਰਜੀਤ ਟਹਲਪੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵਲੋ ਗਰੇਵਾਲ ਦੇ ਦਫਤਰ ਪੁੱਜ ਕੇ ਜੋ ਚੇਤਾਵਨੀ ਪੱਤਰ ਸੌਂਪਿਆ ਗਿਆ ਹੈ ਉਸ ਰਾਹੀ ਗਰੇਵਾਲ ਨੂੰ ਸਾਫ ਸੰਕੇਤ ਦਿੱਤਾ ਗਿਆ ਹੈ ਕਿ ਕਿਸਾਨੀ ਸੰਘਰਸ਼ ਅਤੇ ਕਿਸਾਨ ਆਗੂਆਂ ਖਿਲਾਫ ਗਰੇਵਾਲ ਜੋ ਬੇਤੁਕੀ ਬਿਆਨਬਾਜ਼ੀ ਕਰਦਾ ਹੈ ਉਹ ਉਸ ਤੋਂ ਬਾਜ਼ ਆਵੇ ਨਹੀ ਤਾਂ ਕਿਸਾਨ ਜਥੇਬੰਦੀਆਂ ਦੇ ਹੁਕਮਾਂ ਅਨੁਸਾਰ ਉਹ ਅਗਲੀ ਕਾਰਵਾਈ ਲਈ ਤਿਆਰ ਰਹੇ।
ਇਹ ਵੀ ਪੜ੍ਹੋ: ਹਰਜੀਤ ਗਰੇਵਾਲ ਦੇ ਖਿਲਾਫ ਹੋਏ ਕਿਸਾਨ- ਭਾਜਪਾ ਆਗੂ ਦੇ ਜੱਦੀ ਪਿੰਡ ਵਾਸੀਆਂ ਨੇ ਹੀ ਕਰ ਦਿੱਤਾ ਇਹ ਵੱਡਾ ਐਲਾਨ
ਬਰਨਾਲਾ : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਆਪਣੇ ਕਿਸਾਨ ਵਿਰੋਧੀ ਬਿਆਨਾਂ ਨੂੰ ਲੈ ਕੇ ਹਮੇਸ਼ਾ ਤੋਂ ਹੀ ਵਿਵਾਦਾਂ ਵਿੱਚ ਰਹੇ ਹਨ। ਪੰਜਾਬ ਦੇ ਕਿਸਾਨ ਤੇ ਉਨ੍ਹਾਂ ਦੇ ਸਮਰਥਕ ਲੋਕਾਂ ਵੱਲੋਂ ਹਮੇਸ਼ਾ ਵਿਰੋਧ ਕੀਤਾ ਜਾਂਦਾ ਰਿਹਾ ਹੈ। ਇਸੇ ਦੇ ਚੱਲਦਿਆਂ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਕਸਬਾ ਧਨੌਲਾ ਵਿਖ਼ੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਰਜੀਤ ਸਿੰਘ ਗਰੇਵਾਲ ਦਾ ਬਾਈਕਾਟ ਕਰਦੇ ਹੋਏ ਕਿਹਾ ਕਿ ਕੋਈ ਵੀ ਪਿੰਡ ਵਾਸੀ ਜਾਂ ਹੋਰ ਧਨੌਲਾ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਸਥਿਤ ਗਰੇਵਾਲ ਦੀ ਜ਼ਮੀਨ ਠੇਕੇ ’ਤੇ ਨਹੀਂ ਲਵੇਗਾ। ਇਥੇ ਤੁਹਾਨੂੰ ਦੱਸ ਦੇਈਏ ਕਿ ਧਨੌਲਾ ਹਰਜੀਤ ਗਰੇਵਾਲ ਦਾ ਜੱਦੀ ਪਿੰਡ ਹੈ।