7 government schools : ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿੱਦਿਅਕ ਸੰਸਥਾਵਾਂ ਦੇ ਨਾਂ ਬਦਲਣ ਦੀ ਨੀਤੀ ਤਹਿਤ ਪੰਜਾਬ ਦੇ ਸੱਤ ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ਹੇਠ ਬਦਲ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ, ਸ਼ਹੀਦਾਂ ਅਤੇ ਉੱਘੀਆਂ ਸ਼ਖਸੀਅਤਾਂ ਦੀ ਯਾਦ ਨੂੰ ਕਾਇਮ ਰੱਖਣ ਲਈ ਅਤੇ ਉਨ੍ਹਾਂ ਦੇ ਵਿਲੱਖਣ ਕਾਰਜ ਨੂੰ ਸਾਡੇ ਮਨਾਂ ਵਿੱਚ ਮਾਨਤਾ ਦੇਣ ਰਾਜ ਸਰਕਾਰ ਨੇ ਇਹ ਉਪਰਾਲਾ ਸ਼ੁਰੂ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਦੋ ਸਰਕਾਰੀ ਸਕੂਲ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੌਰੀਆ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਪਿਥੋ ਦਾ ਨਾਮ ਕ੍ਰਮਵਾਰ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਸਿਪਾਹੀ ਕੁਲਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਾਮ ‘ਤੇ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਦੋ ਸਕੂਲਾਂ ਦਾ ਨਾਮ ਬਦਲ ਦਿੱਤਾ ਗਿਆ ਹੈ; ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖਿਆਲਾਂ ਕਲਾਂ ਦਾ ਨਾਂ ਸ਼ਹੀਦ ਉਦੈ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਾਂ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਠਿਆਲਾ (ਅੰਮ੍ਰਿਤਸਰ) ਦਾ ਨਾਂ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਨਸ (ਬਰਨਾਲਾ) ਨੂੰ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ, ਵਿੰਝਵਾਨ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਹੌਲਦਾਰ ਰਜਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਵਜੋਂ ਰੱਖਿਆ ਗਿਆ ਹੈ। ਇਸ ਸਬੰਧ ਵਿੱਚ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।